Farmers Protest : ਪੰਜਾਬ ਪੁਲਿਸ ਦੇ ਡੀਜੀਪੀ ਗੋਰਵ ਯਾਦਵ ਦੇ ਖਨੌਰੀ ਬਾਰਡਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ।
ਪਟਿਆਲਾ ਐਸਐਸਪੀ ਨਾਨਕ ਸਿੰਘ , ਏਡੀਜੀਪੀ ਜਸਕਰਨ ਸਿੰਘ, ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਵੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਡੱਲੇਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਅੱਜ ਖਨੌਰੀ ਬਾਰਡਰ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਸਾਡੀ ਕੋਸ਼ਿਸ਼ ਇਹੀ ਹੈ ਕਿ ਉਨ੍ਹਾਂ ਦੀ ਸਿਹਤ ਨੂੰ ਕੋਈ ਆਂਚ ਨਾ ਆਏ। ਕੇਂਦਰੀ ਗ੍ਰਹਿ ਵਿਭਾਗ ਦੇ ਡਾਏਰੈਕਟਰ ਮੰਯਕ ਮਿਸ਼ਰਾ ਵੀ ਡੀਜੀਪੀ ਗੌਰਵ ਯਾਦਵ ਦੇ ਨਾਲ ਕਿਸਾਨ ਲੀਡਰ ਜਗਜੀਤ ਸਿੰਘ ਡਲੇਵਾਲ ਨਾਲ ਮੁਲਾਕਾਤ ਕਰਨ ਪਹੁੰਚੇ ਹਨ।