Amrit Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੂਰੇ ਦੇਸ਼ ਵਿੱਚ ਸੁਰੱਖਿਆ ਏਜੰਸੀਆਂ ਅਲਰਟ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੋਇਆ ਹੈ। ਸੁਰੱਖਿਆ ਏਜੰਸੀਆਂ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ ਨਿਕਲ ਸਕਦਾ ਹੈ।


ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਲੁਕਆਊਟ ਸਰਕੂਲਰ ਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਤੋਂ ਮਹਾਰਾਸ਼ਟਰ ਪੁਲਿਸ ਵੀ ਚੌਕਸ ਹੋ ਗਈ ਹੈ। ਮਹਾਰਾਸ਼ਟਰ ਪੁਲਿਸ ਨੇ ਨਾਂਦੇੜ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ।ਪੁਲਿਸ ਨੇ ਕਿਹਾ ਕਿ ਨਾਂਦੇੜ ਆਣ-ਜਾਣ ਵਾਲੇ ਹਰ ਵਿਅਕਤੀ ਦੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਰਾਜ ਪੁਲਿਸ ਨੇ ਕਿਹਾ ਕਿ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤਾ ਵੀ ਅਲਰਟ 'ਤੇ ਹੈ।


ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ

 ਦੱਸ ਦੇਈਏ ਕਿ ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਇਸ ਦੌਰਾਨ ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ ਮਿਲ ਗਈ ਹੈ ਅਤੇ ਇਸ ਗੱਲ ਦਾ ਖੁਲਾਸਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ, ‘ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਸਾਨੂੰ ਪਤਾ ਲੱਗਾ ਹੈ ਕਿ ਇਸ ਦਾ ਆਖਰੀ ਟਿਕਾਣਾ ਹਰਿਆਣਾ ਹੈ। ਅਸੀਂ ਬਲਜੀਤ ਕੌਰ ਨਾਂ ਦੀ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅੰਮ੍ਰਿਤਪਾਲ ਕੁਰੂਕਸ਼ੇਤਰ ਵਿੱਚ ਇਸ ਔਰਤ ਦੇ ਘਰ ਰਹਿੰਦਾ ਸੀ ਅਤੇ ਇਹ ਲੋਕ ਪਿਛਲੇ 2.5 ਸਾਲਾਂ ਤੋਂ ਸੰਪਰਕ ਵਿੱਚ ਸਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।