ਪੜਚੋਲ ਕਰੋ
Advertisement
PM ਮੋਦੀ ਦੀ ਸੁਰੱਖਿਆ 'ਚ ਚੂਕ ਦਾ ਮਾਮਲਾ : ਅਧਿਕਾਰੀਆਂ 'ਤੇ ਗਾਜ ਡਿੱਗਣਾ ਤੈਅ , ਗ੍ਰਹਿ ਮੰਤਰਾਲਾ ਕਰੇਗਾ ਕਾਰਵਾਈ ਦੀ ਸਿਫਾਰਸ਼
ਪੰਜਾਬ ਦੇ ਫਿਰੋਜ਼ਪੁਰ 'ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਕਈ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ।
ਨਵੀਂ ਦਿੱਲੀ : ਪੰਜਾਬ ਦੇ ਫਿਰੋਜ਼ਪੁਰ 'ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਕਈ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ। ਖਾਸ ਤੌਰ 'ਤੇ ਉਸ ਸਮੇਂ ਕੇਂਦਰੀ ਗ੍ਰਹਿ ਮੰਤਰਾਲਾ ਫਿਰੋਜ਼ਪੁਰ 'ਚ ਤਾਇਨਾਤ ਐੱਸਐੱਸਪੀ ਹਰਮਨਦੀਪ ਹੰਸ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਲੱਗੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਸਿਫਾਰਿਸ਼ ਕਰੇਗਾ। ਇਸ ਦੇ ਨਾਲ ਹੀ ਜਾਂਚ ਲਈ ਬਣਾਈ ਗਈ ਕਮੇਟੀ ਪੁਲਿਸ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਬਾਰੇ ਵੀ ਪੁੱਛਗਿੱਛ ਕਰ ਸਕਦੀ ਹੈ।
ਚੰਨੀ ਦੱਸੇ - ਕਿਸ ਦੇ ਇਸ਼ਾਰੇ 'ਤੇ ਰਚੀ ਗਈ ਸਾਜ਼ਿਸ਼ : ਅਨੁਰਾਗ ਠਾਕੁਰ
ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਅਨੁਰਾਗ ਠਾਕੁਰ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੋਈ ਚੂਕ ਨਹੀਂ, ਸਗੋਂ ਇੱਕ ਸਾਜ਼ਿਸ਼ ਦਾ ਨਤੀਜਾ ਹੈ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੱਸਣਾ ਚਾਹੀਦਾ ਕਿ ਇਹ ਸਾਜ਼ਿਸ਼ ਕਿਸ ਦੇ ਇਸ਼ਾਰੇ 'ਤੇ ਰਚੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਚੰਨੀ ਉਸ ਸਮੇਂ ਦਿੱਲੀ ਦੇ ਕਿਸੇ ਕਾਂਗਰਸੀ ਆਗੂ ਦੇ ਸੰਪਰਕ ਵਿੱਚ ਸੀ ਪਰ ਅੱਜ ਤੱਕ ਉਸ ਨੇ ਇਹ ਨਹੀਂ ਦੱਸਿਆ ਕਿ ਇਹ ਸਭ ਕੁਝ ਕਰਨ ਪਿੱਛੇ ਅਸਲ ਮਨਸ਼ਾ ਕੀ ਸੀ। ਇਹ ਕੁਤਾਹੀ ਕਾਂਗਰਸ ਦੀ ਉੱਚ ਲੀਡਰਸ਼ਿਪ ਦੇ ਇਸ਼ਾਰੇ 'ਤੇ ਹੋਈ ਹੈ ਅਤੇ ਕਾਂਗਰਸ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਓਧਰ ਈਸ਼ਵਰ ਸਿੰਘ ਲਾਅ ਐਂਡ ਆਰਡਰ ਦੇ ਏਡੀਜੀਪੀ ਪੰਜਾਬ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਜੇ ਮਿਲਣੀ ਬਾਕੀ ਹੈ। ਪੰਜਾਬ ਸਰਕਾਰ ਇਹ ਹੁਕਮ ਐਡਵੋਕੇਟ ਜਨਰਲ ਦੇ ਦਫ਼ਤਰ ਰਾਹੀਂ ਪ੍ਰਾਪਤ ਕਰੇਗੀ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਜੋ ਵੀ ਕਾਰਵਾਈ ਕਰਨ ਲਈ ਕਿਹਾ ਜਾਵੇਗਾ, ਅਸੀਂ ਕਰਾਂਗੇ।
ਦਰਅਸਲ 'ਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣਾ ਮਾਮਲੇ ਵਿੱਚ ਸੀਜੇਆਈ ਐਨਵੀ ਰਮਨ ਦੀ ਬੈਂਚ ਨੇ 12 ਜਨਵਰੀ 2022 ਨੂੰ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਨਿਯੁਕਤ ਕੀਤੀ ਸੀ। ਜਸਟਿਸ ਇੰਦੂ ਮਲਹੋਤਰਾ ਕਮੇਟੀ ਨੇ ਪੰਜਾਬ ਦੇ ਕੁਝ ਨੌਕਰਸ਼ਾਹਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਇੱਕ ਰਿਪੋਰਟ ਦਾਇਰ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦਾ ਕਾਫਲਾ 5 ਜਨਵਰੀ ਨੂੰ ਫਿਰੋਜ਼ਪੁਰ-ਮੋਗਾ ਰੋਡ 'ਤੇ ਫਲਾਈਓਵਰ 'ਤੇ ਫਸ ਗਿਆ ਸੀ।
ਪੰਜਾਬ ਸਰਕਾਰ ਨੇ ਵੀ ਬਣਾਈ ਸੀ ਇੱਕ ਕਮੇਟੀ
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੀਐਮ ਦੀ ਫੇਰੀ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਨਾਲ ਸਬੰਧਤ ਸਾਰੇ ਜ਼ਬਤ ਕੀਤੇ ਗਏ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਤਤਕਾਲੀ ਪੰਜਾਬ ਸਰਕਾਰ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਜਾਂਚ ਲਈ ਇੱਕ ਕਮੇਟੀ ਬਣਾਈ ਸੀ। ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਜਸਟਿਸ ਅਨੁਰਾਗ ਵਰਮਾ ਨੂੰ ਬਣਾਇਆ ਗਿਆ ਸੀ।
5 ਜਨਵਰੀ 2022 ਦਾ ਮਾਮਲਾ
ਇਸ ਸਾਲ 5 ਜਨਵਰੀ ਨੂੰ ਫਿਰੋਜ਼ਪੁਰ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾਮ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਫਲਾਈਓਵਰ 'ਤੇ ਹੀ ਫਸ ਗਿਆ ਸੀ। ਇਸ ਤੋਂ ਬਾਅਦ ਪੀਐਮ ਮੋਦੀ ਰੈਲੀ ਸਮੇਤ ਕਿਸੇ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਬਿਨਾਂ ਵਾਪਸ ਪਰਤ ਗਏ। ਬਾਅਦ ਵਿੱਚ ਸੁਪਰੀਮ ਕੋਰਟ ਨੇ ਕਥਿਤ ਸੁਰੱਖਿਆ ਉਲੰਘਣਾ ਦੀ ਜਾਂਚ ਲਈ ਇੱਕ ਪੰਜ ਮੈਂਬਰੀ ਕਮੇਟੀ ਵੀ ਨਿਯੁਕਤ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement