Kumar Vishwas News: ਮਸ਼ਹੂਰ ਕਵੀ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ 'ਤੇ ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ 'ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਆਮ ਆਦਮੀ ਪਾਰਟੀ ਦੇ ਇੱਕ ਵਰਕਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ ਕੁਮਾਰ ਵਿਸ਼ਵਾਸ ਖਿਲਾਫ ਗਲਤ ਇੰਟਰਵਿਊ ਦੇ ਕੇ ਦੁਸ਼ਮਣੀ ਫੈਲਾਉਣ ਦਾ ਮਾਮਲਾ ਦਰਜ ਕੀਤਾ ਹੈ।
ਉਨ੍ਹਾਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਾਰਾ 153 ਵੀ ਲਗਾਈ ਗਈ ਹੈ, ਜੋ ਦੰਗਾ ਭੜਕਾਉਣ ਦੇ ਇਰਾਦੇ ਨਾਲ ਭਾਸ਼ਣ ਦੇ ਦੋਸ਼ 'ਚ ਲਗਾਈ ਜਾਂਦੀ ਹੈ। ਇੰਨਾ ਹੀ ਨਹੀਂ ਉਨ੍ਹਾਂ ਖਿਲਾਫ ਧਾਰਾ 153-ਏ, 505, 502, 116, 143, 147, 323 ਤੇ 341 ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਕੁਮਾਰ ਵਿਸ਼ਵਾਸ ਖ਼ਿਲਾਫ਼ ਪੰਜਾਬ ਦੇ ਰੂਪਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤੇ ਜੇਕਰ ਅਜਿਹਾ ਨਾ ਹੋਇਆ ਤਾਂ ਆਜ਼ਾਦ ਖਾਲਿਸਤਾਨ ਦੇ ਪ੍ਰਧਾਨ ਮੰਤਰੀ ਬਣ ਜਾਣਗੇ।
ਕੇਜਰੀਵਾਲ ਦੇ ਖਾਲਿਸਤਾਨੀ ਕੱਟੜਪੰਥੀਆਂ ਨਾਲ ਸਬੰਧਾਂ ਦੇ ਦੋਸ਼ਾਂ 'ਤੇ ਸਿਆਸਤ ਤੇਜ਼ ਹੋ ਗਈ ਸੀ ਤੇ ਕਾਂਗਰਸ ਨੇ ਵੀ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਸੀ। ਕੁਮਾਰ ਵਿਸ਼ਵਾਸ ਦੀ ਇਸ ਟਿੱਪਣੀ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵਾਈ ਸੁਰੱਖਿਆ ਪ੍ਰਦਾਨ ਕੀਤੀ ਸੀ। ਕੁਮਾਰ ਵਿਸ਼ਵਾਸ ਦੇ ਦੋਸ਼ਾਂ ਤੋਂ ਬਾਅਦ ਭਾਜਪਾ ਤੇ ਕਾਂਗਰਸ ਨੇ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਸੀ।
ਰੂਪਨਗਰ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਦੱਸਿਆ ਕਿ ਕੁਮਾਰ ਵਿਸ਼ਵਾਸ ਖ਼ਿਲਾਫ਼ 12 ਅਪ੍ਰੈਲ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲੀ ਸੀ ਕਿ ਇੰਟਰਵਿਊ 'ਚ ਕੁਮਾਰ ਵਿਸ਼ਵਾਸ ਦਾ ਬਿਆਨ ਸਮਾਜ 'ਚ ਦੁਸ਼ਮਣੀ ਨੂੰ ਵਧਾ ਰਿਹਾ ਹੈ, ਜਿਸ ਦੇ ਆਧਾਰ 'ਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 3 ਸਥਿਤ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੇ ਸਨ।
ਇਹ ਜਾਣਕਾਰੀ ਖੁਦ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਿੱਤੀ ਸੀ। ਇਸ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਦੇ ਫਤਵੇ ਦੀ ਬੇਲੋੜੀ ਵਰਤੋਂ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨਾਲ ਧੋਖਾ ਕਰਨਗੇ।
ਐਸਐਸਪੀ ਗਰਗ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਨੂੰ ਸੰਮਨ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ, ਪਰ ਉਹ ਆਪਣੇ ਘਰ ਨਹੀਂ ਮਿਲੇ। ਪੁਲਿਸ ਨੇ ਘਰ ਵਿੱਚ ਨੋਟਿਸ ਦੇ ਕੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਮਾਰ ਵਿਸ਼ਵਾਸ ਜਾਂਚ ਵਿੱਚ ਸ਼ਾਮਲ ਨਹੀਂ ਹੁੰਦੇ ਤਾਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
ਕੁਮਾਰ ਵਿਸ਼ਵਾਸ 'ਤੇ ਪੰਜਾਬ ਪੁਲਿਸ ਦਾ ਸ਼ਿਕੰਜਾ! ਜਾਂਚ 'ਚ ਸ਼ਾਮਲ ਨਾ ਹੋਣ 'ਤੇ ਕੀਤਾ ਜਾਵੇਗਾ ਗ੍ਰਿਫਤਾਰ, ਗੰਭੀਰ ਧਰਾਵਾਂ ਤਹਿਤ ਕੇਸ
abp sanjha
Updated at:
20 Apr 2022 04:28 PM (IST)
Edited By: sanjhadigital
Kumar Vishwas News: ਮਸ਼ਹੂਰ ਕਵੀ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ 'ਤੇ ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ 'ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਕੁਮਾਰ ਵਿਸ਼ਵਾਸ
NEXT
PREV
Published at:
20 Apr 2022 04:28 PM (IST)
- - - - - - - - - Advertisement - - - - - - - - -