Weather update-ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿਚ ਪੰਜਾਬ, ਹਰਿਆਣਾ, ਦਿੱਲੀ, ਪੂਰਬੀ ਅਤੇ ਉੱਤਰੀ ਰਾਜਸਥਾਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਕੇਰਲ ਅਤੇ ਕਰਨਾਟਕ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ 'ਚ ਅੱਜ ਯਾਨੀ ਬੁੱਧਵਾਰ ਨੂੰ ਵੀ ਬਾਰਿਸ਼ ਹੋਵੇਗੀ। 



ਇਹ ਦੌਰ 19 ਅਗਸਤ ਨੂੰ ਵੀ ਜਾਰੀ ਰਹੇਗਾ
ਇਹ ਦੌਰ 19 ਅਗਸਤ ਨੂੰ ਵੀ ਜਾਰੀ ਰਹੇਗਾ। ਮੀਂਹ ਕਾਰਨ ਦਿੱਲੀ-ਐੱਨਸੀਆਰ ਦੀਆਂ ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ, ਖਾਸ ਤੌਰ 'ਤੇ ਦਿੱਲੀ ਦੇ ਆਸ-ਪਾਸ ਮਾਨਸੂਨ ਦਾ ਕਹਿਰ ਬਣਿਆ ਹੋਇਆ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਖਾਸ ਕਰਕੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਨ੍ਹਾਂ ਖੇਤਰਾਂ ਵਿਚ ਸਥਿਤੀ ਬਹੁਤ ਖਰਾਬ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਹਨ। ਇਸ ਦੇ ਨਾਲ ਹੀ ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਬੰਗਾਲ ਦੇ ਮੈਦਾਨੀ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਈ ਹੈ।


ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ 
ਮਾਨਸੂਨ ਦੀ ਤਾਜ਼ਾ ਸਥਿਤੀ ਨੂੰ ਦੇਖਦੇ ਹੋਏ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਅਗਲੇ ਹਫਤੇ ਦੀ ਸ਼ੁਰੂਆਤ ਤੱਕ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹਰ ਰੋਜ਼ ਮੌਨਸੂਨ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


16 ਤੋਂ 19 ਅਗਸਤ ਦਰਮਿਆਨ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਹੋਰ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਰਾਹਤ ਦੀ ਗੱਲ ਇਹ ਹੈ ਕਿ ਮੌਸਮ ਵਿਭਾਗ ਨੇ ਆਜ਼ਾਦੀ ਦਿਹਾੜੇ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ ।