Singhu Border: ਪੰਜਾਬੀ ਗਾਇਕ Babbu Maan ਪਹੁੰਚੇ ਸਿੰਘੂ ਬਾਰਡਰ, ਕਿਸਾਨਾਂ ਨਾਲ ਮਨਾਈ ਦੀਵਾਲੀ
Farmer Protest: ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨਾਂ ਨਾਲ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਸੀ ਤੇ ਉਨ੍ਹਾਂ ਨੇ ਆਪਣਾ ਇਹ ਵਾਅਦਾ ਪੂਰਾ ਵੀ ਕੀਤਾ। ਇਸੇ ਲਈ ਬੱਬੂ ਮਾਨ ਸਿੰਘੂ ਬਾਰਡਰ 'ਤੇ ਪਹੁੰਚੇ।
Farmer Protest: ਦਿੱਲੀ ਦੇ ਸਿੰਘੂ ਬਾਰਡਰ 'ਤੇ ਖੇਤੀ ਸਬੰਧੀ ਤਿੰਨ ਕਾਨੂੰਨਾਂ ਵਿਰੁੱਧ ਪਿਛਲੇ ਇੱਕ ਸਾਲ ਤੋਂ ਅੰਦੋਲਨ ਚੱਲ ਰਿਹਾ ਹੈ। ਹਜ਼ਾਰਾਂ ਕਿਸਾਨ ਸਿੰਘੂ ਬਾਰਡਰ 'ਤੇ ਬੈਠ ਕੇ ਦੀਵਾਲੀ ਮਨਾ ਰਹੇ ਹਨ। ਦੀਵਾਲੀ ਦੇ ਮੌਕੇ 'ਤੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਸਿੰਘੂ ਬਾਰਡਰ ਪਹੁੰਚੇ। ਬੱਬੂ ਮਾਨ ਨੇ ਸਿੰਘੂ ਬਾਰਡਰ 'ਤੇ ਕਿਸਾਨਾਂ ਨਾਲ ਬੈਠ ਕੇ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਸੀ। ਇਸ ਬਾਰੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਵੀ ਸਾਂਝੀ ਕੀਤੀ ਸੀ।
ਇਸ ਦੌਰਾਨ ਬੱਬੂ ਮਾਨ ਸੰਯੂਕਤ ਕਿਸਾਨ ਮੋਰਚਾ ਦੀ ਸਟੇਜ 'ਤੇ ਬੈਠੇ ਨਜ਼ਰ ਆਏ। ਇਸ ਤੋਂ ਬਾਅਦ ਬੱਬੂ ਮਾਨ ਨੇ ਕਿਸਾਨਾਂ ਦੇ ਡੇਰਿਆਂ ਵਿੱਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਬੱਬੂ ਮਾਨ ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਇਸ ਦਾ ਸਮਰਥਨ ਕਰਦਾ ਆ ਰਿਹਾ ਹੈ ਤੇ ਅਕਸਰ ਸਿੰਘੂ ਜਾਂ ਟਿੱਕਰੀ ਬਾਰਡਰ 'ਤੇ ਦੇਖਿਆ ਜਾਂਦਾ ਹੈ।
ਬੱਬੂ ਮਾਨ ਇਕੱਲਾ ਅਜਿਹਾ ਗਾਇਕ ਨਹੀਂ ਹੈ ਜੋ ਖੇਤੀਬਾੜੀ ਦੇ ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਇਸ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ। ਪੰਜਾਬ ਦੇ ਬਹੁਤੇ ਗਾਇਕਾਂ ਨੇ ਨਾ ਸਿਰਫ਼ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ, ਸਗੋਂ ਅੰਦੋਲਨ ਲਈ ਕਈ ਗੀਤ ਵੀ ਗਾਏ ਹਨ। ਇੰਨਾ ਹੀ ਨਹੀਂ ਦਿਲਜੀਤ ਵਰਗੇ ਵੱਡੇ ਸਟਾਰ ਐਕਟਰ ਨੇ ਵੀ ਕਿਸਾਨ ਅੰਦੋਲਨ ਨੂੰ ਆਰਥਿਕ ਮਦਦ ਦਿੱਤੀ ਹੈ।
ਤੇਜ਼ ਹੋ ਸਕਦਾ ਹੈ ਅੰਦੋਲਨ
ਦੱਸ ਦਈਏ ਕਿ ਕਿਸਾਨਾਂ ਦਾ ਅੰਦੋਲਨ ਜਲਦੀ ਹੀ ਅਹਿਮ ਮੋੜ 'ਤੇ ਪਹੁੰਚ ਸਕਦਾ ਹੈ। ਲਖੀਮਪੁਰ ਕਾਂਡ ਤੋਂ ਬਾਅਦ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਆਗੂਆਂ 'ਤੇ ਦਬਾਅ ਕਾਫੀ ਵਧ ਗਿਆ ਹੈ। ਕਿਸਾਨ ਆਗੂਆਂ ਨੇ ਇਸ ਦਬਾਅ ਨੂੰ ਸਵੀਕਾਰ ਕਰ ਲਿਆ ਹੈ।
9 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆ ਸਕਦਾ ਹੈ। SKM ਵੱਲੋਂ 9 ਨਵੰਬਰ ਨੂੰ ਸਿੰਘੂ ਬਾਰਡਰ ਵਿਖੇ ਇੱਕ ਬਹੁਤ ਹੀ ਅਹਿਮ ਮੀਟਿੰਗ ਬੁਲਾਈ ਗਈ ਹੈ।
ਇਹ ਵੀ ਪੜ੍ਹੋ: Coronavirus: ਵਿਸ਼ਵ ਸਿਹਤ ਸੰਗਠਨ ਦੀ ਚੇਤਾਵਨੀ, ਫਰਵਰੀ ਤਕ ਯੂਰਪ 'ਚ ਕੋਰੋਨਾ ਨਾਲ 5 ਲੱਖ ਹੋਰ ਲੋਕਾਂ ਦੀ ਹੋ ਸਕਦੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: