Paddy Purchase Date: ਝੋਨੀ, ਬਾਜਰਾ, ਮੂੰਗ ਦੀ ਖਰੀਦ ਸਬੰਧੀ ਤਰੀਕਾ ਦਾ ਹੋਇਆ ਐਲਾਨ, 15 ਨਵੰਬਰ ਤਕ ਹੋਵੇਗੀ ਲਿਫਟਿੰਗ
Paddy Purchase Date: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਖਰੀਦ ਲਈ 241 ਮੰਡੀਆਂ/ਖਰੀਦ ਕੇਂਦਰ ਖੋਲੇ ਗਏ ਹਨ। ਝੋਨੇ ਦੀ ਬੁਆਈ 14.63 ਲੱਖ
Paddy Purchase Date: ਹਰਿਆਣਾ ਵਿਚ ਖਰੀਫ ਮਾਰਕਟਿੰਗ ਸੀਜ਼ਨ 2024-25 ਤਹਿਤ ਝੋਨੇ ਦੀ ਖਰੀਦ 23 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ 15 ਨਵੰਬਰ, 2024 ਤਕ ਚੱਲੇਗੀ। ਇਸ ਵਾਰ ਝੋਨੇ ਦੀ ਅੰਦਾਜਾ ਖਰੀਦ 24 ਲੱਖ ਮੀਟ੍ਰਿਕ ਟਨ ਹੋਣ ਦਾ ਉਮੀਦ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਖਰੀਦ ਲਈ 241 ਮੰਡੀਆਂ/ਖਰੀਦ ਕੇਂਦਰ ਖੋਲੇ ਗਏ ਹਨ। ਝੋਨੇ ਦੀ ਬੁਆਈ 14.63 ਲੱਖ ਹੈਕਟੇਅਰ ਖੇਤਰ ਵਿਚ ਕੀਤੀ ਗਈ ਹੈ ਅਤੇ ਝੋਨੇ ਦਾ ਅੰਦਾਜਾ ਉਤਪਾਦਨ 84 ਲੱਖ ਮੀਟ੍ਰਿਕ ਟਨ ਹੈ।
ਉਨ੍ਹਾਂ ਨੇ ਦਸਿਆ ਕਿ ਸੂਬੇ ਵਿਚ ਬਾਜਰਾ ਅਤੇ ਮੂੰਗ ਦੀ ਖਰੀਦ 1 ਅਕਤੂਬਰ ਤੋਂ ਲੈ ਕੇ 15 ਨਵੰਬਰ ਤਕ ਕੀਤੀ ਜਾਵੇਗੀ। ਉਨ੍ਹਾਂ ਨੇ ਦਸਿਆ ਕਿ ਬਾਜਰਾ ਦੀ ਖਰੀਦ ਲਈ 91 ਮੰਡੀਆਂ/ਖਰੀਦ ਕੇਂਦਰ ਖੋਲੇ ਗਏ ਹਨ। ਬਾਜਰਾ 4.44 ਲੱਖ ਹੈਕਟੇਅਰ ਖੇਤਰ ਵਿਚ ਬਿਜਿਆ ਗਿਆ ਹੈ ਅਤੇ ਬਾਜਰਾ ਦਾ ਅੰਦਾਜਾ ਉਤਪਾਦਨ 10.78 ਲੱਖ ਮੀਟ੍ਰਿਕ ਟਨ ਹੈ। ਇਸ ਤੋਂ ਇਲਾਵਾ, ਮੂੰਗ ਦੀ ਖਰੀਦ ਲਈ 38 ਮੰਡੀਆਂ/ਖਰੀਦ ਕੇਂਦਰ ਖੋਲੇ ਗਏ ਹਨ।
ਉਨ੍ਹਾਂ ਨੇ ਦਸਿਆ ਕਿ ਸੂਬੇ ਵਿਚ 20 ਸਤੰਬਰ ਤੋਂ ਮੱਕੀ ਦੀ ਖਰੀਦ ਸ਼ੁਰੂ ਹੋਵੇਗੀ, ਜੋ 15 ਨਵੰਬਰ ਤਕ ਕੀਤੀ ਜਾਵੇਗੀ। ਮੱਕੀ ਦੀ ਖਰੀਦ ਲਈ 19 ਮੰਡੀਆਂ/ਖਰੀਦ ਕੇਂਦਰ ਖੋਲੇ ਗਏ ਹਨ। ਮੱਕੀ ਦੀ ਬਿਜਾਈ 0.07 ਲੱਖ ਹੈਕਟੇਅਰ ਖੇਤਰ ਵਿਚ ਕੀਤੀ ਗਈ ਹੈ ਅਤੇ ਅੰਦਾਜਾ ਉਤਪਾਦਨ 0.23 ਲੱਖ ਮੀਟ੍ਰਿਕ ਟਨ ਹੈ। ਜਿਸ ਦੇ ਮੱਦੇਨਜਰ ਵਿਭਾਗ ਵੱਲੋਂ ਫਸਲਾਂ ਦੀ ਖਰੀਦ ਦੀ ਸਾਰੀ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :