ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਵੀਰਵਾਰ ਸ਼ਾਮ ਦਿੱਲੀ ਪਹੁੰਚੇ, ਜਿੱਥੇ ਉਹ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ‘ਤੇ ਰੱਖੇ ਪ੍ਰਾਈਵੇਟ ਰਾਤ ਦੇ ਭੋਜਨ ‘ਚ ਸ਼ਾਮਲ ਹੋਏ। ਇਹ ਦੌਰਾ ਇਸ ਲਈ ਖ਼ਾਸ ਹੈ ਕਿਉਂਕਿ ਫਰਵਰੀ 2022 ‘ਚ ਯੂਕਰੇਨ ਜੰਗ ਸ਼ੁਰੂ ਹੋਣ ਤੋਂ ਬਾਅਦ ਇਹ ਪੁਤਿਨ ਦਾ ਪਹਿਲਾ ਅਧਿਕਾਰਿਕ ਭਾਰਤ ਦੌਰਾ ਹੈ।
23ਵੇਂ ਭਾਰਤ–ਰੂਸ ਸਾਲਾਨਾ ਸ਼ਿਖਰ ਸਮਮੇਲਨ ਵਿੱਚ ਹਿੱਸਾ ਲੈਣ ਲਈ ਪੁਤਿਨ 4 ਦਸੰਬਰ ਦੀ ਸ਼ਾਮ ਦਿੱਲੀ ਪਹੁੰਚੇ। ਇਸ ਤੋਂ ਪਹਿਲਾਂ ਉਹ ਦਸੰਬਰ 2021 ਵਿੱਚ ਆਖਰੀ ਵਾਰ ਭਾਰਤ ਆਏ ਸਨ। ਇਸ ਵਾਰ ਵੀ ਉਨ੍ਹਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਦੋਪੱਖੀ ਮੀਟਿੰਗ ਹੋਵੇਗੀ, ਜਿਸ ਵਿੱਚ ਕਈ ਮਹੱਤਵਪੂਰਨ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
21 ਤੋਪਾਂ ਦੀ ਸਲਾਮੀ ਨਾਲ ਕੀਤਾ ਗਿਆ ਵੈਲਕਮ
ਅੱਜ ਯਾਨੀਕਿ 5 ਦਸੰਬਰ ਨੂੰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਰਾਸ਼ਟਰਪਤੀ ਭਵਨ ਪਹੁੰਚ ਹਨ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ।
ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦਾ ਰਾਸ਼ਟਰਪਤੀ ਭਵਨ ਵਿੱਚ 21 ਤੋਪਾਂ ਦੀ ਸਲਾਮੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕੁਝ ਹੀ ਸਮੇਂ ਵਿੱਚ ਉਹ ਰਾਜਘਾਟ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣਗੇ। ਪੁਤਿਨ ਦੇ ਨਾਲ 7 ਮੰਤਰੀਆਂ ਦਾ ਵੱਡਾ ਡੇਲੀਗੇਸ਼ਨ ਵੀ ਭਾਰਤ ਆਇਆ ਹੈ।
ਅੱਜ ਮੋਦੀ ਅਤੇ ਪੁਤਿਨ ਦੀਆਂ ਦੋ ਮਹੱਤਵਪੂਰਣ ਬੈਠਕਾਂ ਹੋਣੀਆਂ ਹਨ। ਇਨ੍ਹਾਂ ਵਿੱਚੋਂ ਇੱਕ ਬੈਠਕ ਬੰਦ ਕਮਰੇ ਵਿੱਚ ਹੋਵੇਗੀ। ਦੋਵੇਂ ਨੇਤਾਵਾਂ ਦੀ ਦੁਪੱਖੀ ਮੀਟਿੰਗ ਦੌਰਾਨ ਭਾਰਤ ਅਤੇ ਰੂਸ ਵਿਚਕਾਰ 25 ਤੋਂ ਵੱਧ ਸਮਝੌਤਿਆਂ 'ਤੇ ਦਸਤਖਤ ਹੋ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।