ਪੜਚੋਲ ਕਰੋ

PWD ਭਰਤੀ ਘੋਟਾਲਾ; ਸਤੇਂਦਰ ਜੈਨ ਨੂੰ CBI ਕੇਸ ’ਚ ਮਿਲੀ ਕਲੀਨ ਚਿੱਟ, AAP ਵੱਲੋਂ BJP 'ਤੇ ਨਿਸ਼ਾਨਾ

AAP ਦੇ ਇਸ ਨੇਤਾ ਲਈ ਅਦਾਲਤ ਤੋਂ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਸਾਬਕਾ PWD ਮੰਤਰੀ ਸਤੇਂਦਰ ਜੈਨ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਾਂਚ ਦੇ ਬਾਵਜੂਦ ਭ੍ਰਿਸ਼ਟਾਚਾਰ ਜਾਂ ਆਪਰਾਧਿਕ ਸਾਜ਼ਿਸ਼ ਦਾ ਕੋਈ ਸਬੂਤ ਨਹੀਂ ਮਿਲਿਆ।

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ PWD ਮੰਤਰੀ ਸਤੇਂਦਰ ਜੈਨ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ PWD 'ਚ ਕਥਿਤ ਗ਼ੈਰ ਕਾਨੂੰਨੀ ਭਰਤੀਆਂ ਅਤੇ ਗੈਰ-ਸੰਬੰਧਤ ਪ੍ਰੋਜੈਕਟਾਂ ਲਈ ਹੋਏ ਭੁਗਤਾਨ ਨਾਲ ਜੁੜੇ ਮਾਮਲੇ 'ਚ CBI ਵੱਲੋਂ ਫਾਈਲ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਕਿਹਾ ਕਿ ਜਾਂਚ ਦੇ ਬਾਵਜੂਦ ਭ੍ਰਿਸ਼ਟਾਚਾਰ ਜਾਂ ਆਪਰਾਧਿਕ ਸਾਜ਼ਿਸ਼ ਦਾ ਕੋਈ ਸਬੂਤ ਨਹੀਂ ਮਿਲਿਆ। ਇਸ ਮਾਮਲੇ 'ਤੇ ਹੁਣ ਆਮ ਆਦਮੀ ਪਾਰਟੀ ਨੇ BJP ਨੂੰ ਨਿਸ਼ਾਨੇ 'ਤੇ ਲਿਆ ਹੈ।

ਵਿਰੋਧੀ ਧੀਰ ਦੀ ਨੇਤਾ ਆਤਿਸ਼ੀ ਨੇ BJP ਨੂੰ ਘੇਰਿਆ

ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਬੀਜੇਪੀ 'ਤੇ ਹਮਲਾ ਕਰਦਿਆਂ ਕਿਹਾ ਕਿ 2015 ਵਿੱਚ ਜਦੋਂ ਤੋਂ ਦਿੱਲੀ ਵਿੱਚ AAP ਦੀ ਸਰਕਾਰ ਬਣੀ, ਬੀਜੇਪੀ ਨੇ ਇੱਕ ਤੋਂ ਬਾਅਦ ਇੱਕ ਝੂਠੇ ਮੁਕੱਦਮੇ ਸਾਡੇ 'ਤੇ ਲਾਏ। ਬਿਨਾਂ ਕਿਸੇ ਅਧਾਰ ਦੇ ਸਿਰਫ਼ ਕੀਚੜ ਉਛਾਲਣ ਲਈ 200 ਤੋਂ ਵੱਧ ਮੁਕੱਦਮੇ ਦਰਜ ਕੀਤੇ ਗਏ। ਜਦੋਂ ਮਾਮਲਾ ਅਦਾਲਤ ਵਿੱਚ ਜਾਂਦਾ ਹੈ ਤਾਂ ਪਤਾ ਲੱਗਦਾ ਹੈ ਕਿ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ।

ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਵੀ ਕੋਈ ਸਬੂਤ ਨਹੀਂ ਮਿਲਿਆ

ਇੱਕ ਪ੍ਰੈਸ ਕਾਨਫਰੰਸ ਦੌਰਾਨ ਆਤਿਸ਼ੀ ਨੇ ਕਿਹਾ ਕਿ CBI ਦੀ ਖਾਸ ਅਦਾਲਤ ਵਿੱਚ ਇੱਕ ਕੇਸ ਸੀ, ਦੋਸ਼ ਲਗਾਇਆ ਗਿਆ ਸੀ ਕਿ ਸਤੇਂਦਰ ਜੈਨ ਨੇ PWD ਮੰਤਰੀ ਹੋਣ ਦੇ ਨਾਤੇ ਗਲਤ ਢੰਗ ਨਾਲ ਪ੍ਰੋਫੈਸ਼ਨਲ ਨੂੰ ਨੌਕਰੀ 'ਤੇ ਲਿਆ ਸੀ ਅਤੇ ਉਨ੍ਹਾਂ ਨੂੰ ਗਲਤ ਢੰਗ ਨਾਲ ਤਨਖਾਹ ਦਿੱਤੀ ਗਈ ਸੀ। ਪਰ ਅੱਜ CBI ਦੀ ਖਾਸ ਅਦਾਲਤ ਨੇ ਮੰਨ ਲਿਆ ਕਿ ਸਾਰੇ ਦੋਸ਼ ਬੇਬੁਨਿਆਦ ਸਨ, ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਵੀ ਕੋਈ ਸਬੂਤ ਨਹੀਂ ਮਿਲਿਆ। ਅੱਜ CBI ਦੀ ਕਲੋਜ਼ਰ ਰਿਪੋਰਟ ਨੂੰ ਅਦਾਲਤ ਨੇ ਮੰਨ ਲਿਆ ਹੈ, ਜਿਸਦਾ ਅਰਥ ਹੈ ਕਿ ਹੁਣ ਇਹ ਕੇਸ ਖਤਮ ਹੋ ਗਿਆ।

ਆਤਿਸ਼ੀ ਨੇ ਕਿਹਾ ਕਿ ਅਦਾਲਤ ਨੇ ਸਾਫ ਕਿਹਾ ਹੈ ਕਿ ਭਰਤੀ ਪ੍ਰਕਿਰਿਆ ਵਿੱਚ CBI ਨੂੰ ਕੋਈ ਵੀ ਗੜਬੜ ਨਹੀਂ ਮਿਲੀ, ਭ੍ਰਿਸ਼ਟਾਚਾਰ ਦਾ ਵੀ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਸਾਫ ਸਾਬਤ ਕਰਦਾ ਹੈ ਕਿ BJP ਵੱਲੋਂ ਸਾਡੇ ਉੱਤੇ ਲਾਏ ਗਏ ਝੂਠੇ ਦੋਸ਼ ਅਦਾਲਤ ਵਿੱਚ ਮੁੱਧੇ ਮੂੰਹ ਡਿੱਗੇ ਹਨ। ਆਤਿਸ਼ੀ ਨੇ ਕਿਹਾ ਕਿ BJP ਚਾਹੇ ਜਿੰਨੇ ਮਰਜ਼ੀ ਝੂਠੇ ਮਾਮਲੇ ਲਾਏ, ਅਸੀਂ ਡਰਨ ਵਾਲੇ ਨਹੀਂ ਹਾਂ।

ਇਸ ਮਾਮਲੇ ਉੱਤੇ ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਵੀ BJP 'ਤੇ ਹਮਲਾ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ BJP ਦੇ ਸ਼ੜਯੰਤਰ ਦਾ ਪਰਦਾਫਾਸ਼ ਹੋ ਗਿਆ ਹੈ। CBI ਵੱਲੋਂ ਦਰਜ ਕੀਤੇ ਝੂਠੇ ਕੇਸ ਸਾਬਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਦੇ ਕੰਮ ਰੋਕਣ ਲਈ, ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਗਾ ਕੇ ਕੇਸ ਬਣਾਏ ਜਾਂਦੇ ਹਨ।

 

 

 

 

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget