Eight Ex Navy Officer Death Sentence: ਕਤਰ ਵਿੱਚ ਮੌਤ ਦੀ ਸਜ਼ਾ ਸੁਣਾਏ ਗਏ ਅੱਠ ਸਾਬਕਾ ਭਾਰਤੀ ਅਧਿਕਾਰੀਆਂ ਨੂੰ ਵੀਰਵਾਰ (28 ਦਸੰਬਰ) ਨੂੰ ਵੱਡੀ ਰਾਹਤ ਮਿਲੀ ਹੈ। ਭਾਰਤ ਸਰਕਾਰ ਦੀ ਅਪੀਲ 'ਤੇ ਸਾਰੇ 8 ਲੋਕਾਂ ਦੀ ਮੌਤ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਕਤਰ ਦੀ ਅਦਾਲਤ ਤੱਕ ਪਹੁੰਚ ਕੀਤੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਸਜ਼ਾ ਘੱਟ ਕਰ ਦਿੱਤੀ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ, ''ਵਿਸਤ੍ਰਿਤ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਸਾਡੀ ਕਾਨੂੰਨੀ ਟੀਮ ਅਗਲੇ ਕਦਮ ਬਾਰੇ ਅੱਠ ਭਾਰਤੀਆਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ। ਮੰਤਰਾਲੇ ਨੇ ਅੱਗੇ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਅੱਠ ਲੋਕਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ।
ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਹੋਇਆਂ ਇਸ ਬਾਰੇ ਜ਼ਿਆਦਾ ਬੋਲਣਾ ਸਾਡੇ ਲਈ ਠੀਕ ਨਹੀਂ ਹੋਵੇਗਾ। ਅਸੀਂ ਇਸ ਮੁੱਦੇ ਨੂੰ ਕਤਰ ਪ੍ਰਸ਼ਾਸਨ ਕੋਲ ਲਗਾਤਾਰ ਚੁੱਕਦੇ ਰਹੇ ਹਾਂ ਅਤੇ ਅੱਗੇ ਵੀ ਚੁੱਕਦੇ ਰਹਾਂਗੇ।
ਇਹ ਵੀ ਪੜ੍ਹੋ: Ludhiana News: ਦਰਿੰਦਗੀ ਦੀ ਹੱਦ! ਸੱਤ ਸਾਲ ਦੀ ਬੱਚੀ ਨੂੰ ਬਣਾਇਆ ਸ਼ਿਕਾਰ
ਕੌਣ ਹਨ ਅੱਠ ਭਾਰਤੀ?
ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਛਾਣ ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕੈਪਟਨ ਸੌਰਭ ਵਸ਼ਿਸ਼ਠ, ਕਮਾਂਡਰ ਅਮਿਤ ਨਾਗਪਾਲ, ਕਮਾਂਡਰ ਪੂਰਣੇਂਦੂ ਤਿਵਾਰੀ, ਕਮਾਂਡਰ ਸੁਗੁਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ ਅਤੇ ਕਮਾਂਡਰ ਰਾਗੇਸ਼ ਗੋਪਕੁਮਾਰ ਵਜੋਂ ਹੋਈ ਹੈ।
ਕੀ ਹੈ ਦੋਸ਼?
ਕਤਰ ਸਥਿਤ ਅਲ ਦਾਹਰਾ ਕੰਪਨੀ 'ਚ ਕੰਮ ਕਰਨ ਵਾਲੇ ਅੱਠ ਭਾਰਤੀਆਂ 'ਤੇ ਕਥਿਤ ਤੌਰ 'ਤੇ ਜਾਸੂਸੀ ਕਰਨ ਦਾ ਦੋਸ਼ ਹੈ। ਹਾਲਾਂਕਿ ਅਧਿਕਾਰਤ ਤੌਰ 'ਤੇ ਕਤਰ ਨੇ ਦੋਸ਼ਾਂ ਬਾਰੇ ਕੁਝ ਨਹੀਂ ਕਿਹਾ ਹੈ।
ਇਹ ਵੀ ਪੜ੍ਹੋ: Bomb Threat: ਚੰਡੀਗੜ੍ਹ ਸਮੇਤ ਦੇਸ਼ ਦੇ ਵੱਡੇ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ