ਪੜਚੋਲ ਕਰੋ
Advertisement
1984 ਸਿੱਖ ਕਤਲੇਆਮ: ਅਦਾਲਤ ਨੇ ਦੋਸ਼ੀਆਂ ਨੂੰ ਦਿੱਤੀ ਫਾਂਸੀ ਤੇ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਦੋ ਸਿੱਖਾਂ ਦੇ ਕਤਲ ਮਾਮਲੇ ਵਿੱਚ ਦੋ ਦੋਸ਼ੀਆਂ ਲਈ ਪਟਿਆਲਾ ਹਾਊਸ ਕੋਰਟ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਦੋ ਦੋਸ਼ੀਆਂ ਵਿੱਚੋਂ ਇੱਕ ਨੂੰ ਫਾਂਸੀ ਅਤੇ ਦੂਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਯਸ਼ਪਾਲ ਸਿੰਘ ਨੂੰ ਫਾਂਸੀ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਸੁਣਾਈ ਗਈ ਹੈ।
ਸਬੰਧਤ ਖ਼ਬਰ- 1984 ਕਤਲੇਆਮ ਸਮੇਂ ਦੋ ਸਿੱਖਾਂ ਦੇ ਕਾਤਲ ਨੂੰ ਸਿਰਸਾ ਨੇ ਮਾਰੀਆਂ ਚਪੇੜਾਂ
ਅਦਾਲਤ ਨੇ ਬੀਤੀ 15 ਨਵੰਬਰ ਨੂੰ ਦੋਵਾਂ ਨੂੰ ਅਵਤਾਰ ਸਿੰਘ ਤੇ ਹਰਦੇਵ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾ ਦਿੱਤਾ ਗਿਆ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਯਾਨੀ ਮੰਗਲਵਾਰ ਨੂੰ ਪਟਿਆਲਾ ਹਾਊਸ ਅਦਾਲਤ ਦੇ ਜੱਜ ਅਜੈ ਕੁਮਾਰ ਨੇ ਇਸ ਕੇਸ ਵਿੱਚ ਸਜ਼ਾ ਦਾ ਐਲਾਨ ਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ
ਪਹਿਲੀ ਜਨਵਰੀ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਉਕਤ ਦੋਵੇਂ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਮਾਮਲਾ ਸੰਨ 1994 ਦੌਰਾਨ ਸਬੂਤਾਂ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਸੀ, ਪਰ ਵਿਸ਼ੇਸ਼ ਜਾਂਚ ਟੀਮ ਨੇ ਇਸ ਨੂੰ ਫਿਰ ਤੋਂ ਖੋਲ੍ਹਿਆ ਗਿਆ ਸੀ, ਜਿਸ ਵਿੱਚ ਅੱਜ ਸਜ਼ਾ ਦਾ ਐਲਾਨ ਹੋਇਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement