ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ 1984 ਵਿੱਚ ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਠਹਿਰਾਏ ਦੋ ਵਿਅਕਤੀਆਂ ਲਈ ਸਜ਼ਾ ਦਾ ਐਲਾਨ ਕੀਤਾ ਜਾਣਾ ਹੈ। ਪਹਿਲੀ ਜਨਵਰੀ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਦੋ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਬੀਤੀ 15 ਨਵੰਬਰ ਨੂੰ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਦਿੱਲੀ ਦੇ ਸਿੱਖ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ੀਆਂ 'ਤੇ ਹਮਲਾ ਵੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ: 1984 ਕਤਲੇਆਮ ਸਮੇਂ ਦੋ ਸਿੱਖਾਂ ਦੇ ਕਾਤਲ ਨੂੰ ਸਿਰਸਾ ਨੇ ਮਾਰੀਆਂ ਚਪੇੜਾਂ
ਅਦਾਲਤ ਨੇ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਨੂੰ ਅਵਤਾਰ ਸਿੰਘ ਤੇ ਹਰਦੇਵ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾ ਦਿੱਤਾ ਗਿਆ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਯਾਨੀ ਮੰਗਲਵਾਰ ਨੂੰ ਪਟਿਆਲਾ ਹਾਊਸ ਅਦਾਲਤ ਨੇ ਇਸ ਕੇਸ ਵਿੱਚ ਸਜ਼ਾ ਦਾ ਐਲਾਨ ਕਰਨਾ ਹੈ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ
ਪੀੜਤਾਂ ਅਤੇ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਦੋਸ਼ੀਆਂ ਲਈ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ। ਇਹ ਮਾਮਲਾ ਸੰਨ 1994 ਦੌਰਾਨ ਸਬੂਤਾਂ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਸੀ, ਪਰ ਵਿਸ਼ੇਸ਼ ਜਾਂਚ ਟੀਮ ਨੇ ਇਸ ਨੂੰ ਫਿਰ ਤੋਂ ਖੋਲ੍ਹਿਆ ਅਤੇ ਇਸ ਦਾ ਫੈਸਲਾ ਵੀ ਹੋ ਚੁੱਕਿਆ ਹੈ। ਕੁਝ ਹੀ ਸਮੇਂ ਵਿੱਚ ਦੋਸ਼ੀਆਂ ਲਈ ਸਜ਼ਾ ਦਾ ਐਲਾਨ ਵੀ ਹੋਣ ਵਾਲਾ ਹੈ।