ਚੰਡੀਗੜ੍ਹ: ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਭਲਕੇ ਯਾਨੀ ਕਿ 17 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ।


ਇਹ ਵੀ ਪੜ੍ਹੋ: ਪੱਤਰਕਾਰ ਨੇ ਛਾਪਿਆ ਸੀ ਬਲਾਤਕਾਰੀ ਬਾਬੇ ਦਾ 'ਪੂਰਾ ਸੱਚ', ਮਗਰੋਂ ਹੋ ਗਿਆ ਸੀ ਕਤਲ, ਜਾਣੋ ਪੂਰੀ ਕਹਾਣੀ

ਪੱਤਰਕਾਰ ਛੱਤਰਪਤੀ ਦਾ ਕਤਲ ਕਰਨ ਵਾਲੇ ਚਾਰ ਦੋਸ਼ੀਆਂ ਵਿੱਚੋਂ ਰਾਮ ਰਹੀਮ ਰੋਹਤਕ ਅਤੇ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਤੇ ਨਿਰਮਲ ਸਿੰਘ ਅੰਬਾਲਾ ਦੀ ਜੇਲ੍ਹ ਵਿੱਚ ਬੰਦ ਹਨ। ਉਂਝ ਸਜ਼ਾ ਸੁਣਨ ਸਮੇਂ ਦੋਸ਼ੀਆਂ ਨੂੰ ਜੱਜ ਸਾਹਮਣੇ ਪੇਸ਼ ਕੀਤਾ ਜਾਣਾ ਲਾਜ਼ਮੀ ਹੈ ਅਤੇ ਹੁਣ ਇਹ ਕੰਮ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ।

ਸਬੰਧਤ ਖ਼ਬਰ: ਹੁਣ ਹਨੀਪ੍ਰੀਤ ਜੇਲ੍ਹ ਬੈਠੀ ਹੀ ਘੁਮਾਏਗੀ ਫੋਨ

ਅਦਾਲਤ ਦੇ ਇਸ ਫੈਸਲੇ ਮਗਰੋਂ ਹਰਿਆਣਾ ਸਰਕਾਰ ਨੂੰ ਸੁਖ ਦਾ ਸਾਹ ਆਇਆ ਹੈ। ਦਰਅਸਲ, 25 ਅਗਸਤ 2017 ਨੂੰ ਜਦ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਤਾਂ ਪੰਚਕੂਲਾ ਵਿੱਚ ਮੌਜੂਦ ਉਸ ਦੇ ਪ੍ਰੇਮੀਆਂ ਨੇ ਹਿੰਸਾ ਕੀਤੀ ਸੀ। ਇਸ ਵਾਰ ਲੋਕ ਸਭਾ ਚੋਣਾਂ ਸਿਰ 'ਤੇ ਹੋਣ ਕਾਰਨ ਹਰਿਆਣਾ ਸਰਕਾਰ ਬਿਲਕੁਲ ਵੀ ਜ਼ੋਖ਼ਮ ਨਹੀਂ ਸੀ ਉਠਾਉਣਾ ਚਾਹੁੰਦੀ।

ਇਹ ਵੀ ਪੜ੍ਹੋ: ਕਾਤਲ ਵੀ ਨਿੱਕਲਿਆ ਬਲਾਤਕਾਰੀ ਬਾਬਾ, CBI ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾ

ਵੈਸੇ ਵੀ ਸਾਰੇ ਦੋਸ਼ੀਆਂ ਨੂੰ ਇਕੱਠਾ ਕਰਨ ਵਿੱਚ ਸਰਕਾਰ ਨੂੰ ਕਾਫੀ ਸਾਧਨ ਖ਼ਰਚ ਕਰਨੇ ਪੈਣਗੇ ਅਤੇ ਜੇਕਰ ਡੇਰਾ ਮੁਖੀ ਨੂੰ ਜੇਲ੍ਹ ਤੋਂ ਬਾਹਰ ਲਿਆਉਣਾ ਖ਼ਤਰੇ ਤੋਂ ਖਾਲੀ ਨਹੀਂ। ਪਰ ਹੁਣ ਅਦਾਲਤ ਨੇ ਸਰਕਾਰ ਦੇ ਤੌਖ਼ਲੇ ਦੂਰ ਕਰ ਦਿੱਤੇ ਹਨ ਅਤੇ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ।

ਸਬੰਧਤ ਖ਼ਬਰ: ਰਾਮ ਰਹੀਮ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਅਦਾਲਤ ਪਹੁੰਚੀ ਹਰਿਆਣਾ ਸਰਕਾਰ