Air Pollution: ਕਾਂਗਰਸ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ ਤੇ ਸਵਾਲ ਕੀਤਾ ਹੈ ਕਿ, ਕੀ ਦਿੱਲੀ ਨੂੰ ਭਾਰਤ ਦੀ ਰਾਜਧਾਨੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਹਵਾ ਢਾਕਾ ਨਾਲੋਂ ਪੰਜ ਗੁਣਾ ਖ਼ਰਾਬ ਹੈ।
ਦਿੱਲੀ ਦੇ ਲਗਾਤਾਰ ਵਿਗੜ ਰਹੇ ਮਾਹੌਲ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਲਿਖਿਆ, ਦਿੱਲੀ ਅਧਿਕਾਰਤ ਤੌਰ 'ਤੇ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਇੱਥੇ ਹਵਾ ਦਾ ਪੱਧਰ 4 ਗੁਣਾ ਖਤਰਨਾਕ ਹੈ ਤੇ ਇੱਥੋਂ ਦੀ ਹਵਾ ਦੂਜੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਢਾਕਾ ਨਾਲੋਂ ਲਗਭਗ ਪੰਜ ਗੁਣਾ ਜ਼ਿਆਦਾ ਪ੍ਰਦੂਸ਼ਿਤ ਹੈ। ਇਸ ਸਮੱਸਿਆ ਦੇ ਬਾਵਜੂਦ ਸਾਡੀਆਂ ਸਰਕਾਰਾਂ ਨੇ ਸਾਲਾਂ ਬੱਧੀ ਕੋਈ ਠੋਸ ਕਦਮ ਨਹੀਂ ਚੁੱਕਿਆ।
ਸਵਾਲ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਇਹ ਸ਼ਹਿਰ ਨਵੰਬਰ ਤੋਂ ਜਨਵਰੀ ਤੱਕ ਸ਼ਹਿਰ ਰਹਿਣ ਯੋਗ ਨਹੀਂ ਹੁੰਦਾ ਤੇ ਬਾਕੀ ਸਾਲ ਵਿੱਚ ਵੀ ਬੜੀ ਮੁਸ਼ਕਿਲ ਨਾਲ ਰਿਹਾ ਜਾ ਸਕਦਾ ਹੈ। ਕੀ ਇਸ ਨੂੰ ਦੇਸ਼ ਦੀ ਰਾਜਧਾਨੀ ਰਹਿਣਾ ਚਾਹੀਦਾ ਹੈ?
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼ਸ਼ੀ ਥਰੂਰ ਨੇ ਦਿੱਲੀ ਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਮਹੀਨੇ ਦੇ ਸ਼ੁਰੂ ਵਿਚ, ਜਦੋਂ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 462 'ਤੇ ਪਹੁੰਚ ਗਿਆ ਸੀ, ਤਾਂ ਉਨ੍ਹਾਂ ਨੇ 'ਪ੍ਰਦੂਸ਼ਣ ਦਿੱਲੀ', 'ਹਜਾ ਖਾਸ', 'ਧੂੰਆਂ ਕੂਆਂ' ਤੇ 'ਚਾਂਦਨੀ ਚੌਕ' ਦੇ ਨਾਂ ਨਾਲ ਵਿਅੰਗਮਈ ਸਾਈਨਬੋਰਡ ਸਾਂਝੇ ਕੀਤੇ ਸਨ।
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਵਿਆਪਕ ਚਿੰਤਾ ਦਾ ਕਾਰਨ ਬਣਾਇਆ ਹੈ, ਖਾਸ ਤੌਰ 'ਤੇ ਸਰਦੀਆਂ ਦੇ ਮਹੀਨਿਆਂ ਵਿੱਚ ਜਦੋਂ ਰਾਸ਼ਟਰੀ ਰਾਜਧਾਨੀ ਅਕਸਰ ਦੁਨੀਆ ਵਿੱਚ ਸਭ ਤੋਂ ਖਰਾਬ ਹਵਾ ਦੀ ਗੁਣਵੱਤਾ ਨੂੰ ਰਿਕਾਰਡ ਕਰਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।