ਚੇਨਈ: ਸੁਪਰੀਮ ਕੋਰਟ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਹੈ ਕਿ ਰਾਫੇਲ ਸੌਦਾ ਭਾਰਤ ਵਿੱਚ ਸਭ ਤੋਂ ਵੱਡਾ ਰੱਖਿਆ ਘਪਲਾ ਹੈ। ਭੂਸ਼ਣ ਨੇ ਇਸ ਮਾਮਲੇ ਦੀ ਜੁਆਇੰਟ ਪਾਰਲੀਮੈਂਟਰੀ ਕਮੇਟੀ (ਜੇਪੀਸੀ) ਤੋਂ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ। ਭੂਸ਼ਣ ਨੇ ਸਵਾਲ ਉਠਾਇਆ ਕਿ ਅਨਿਲ ਅੰਬਾਨੀ ਨੇ ਰਿਲਾਇੰਸ ਡਿਫੈਂਸ ਨੂੰ ਇਸ ਯੋਜਨਾ ਵਿੱਚ ਕਿਵੇਂ ਸ਼ਾਮਲ ਕੀਤਾ ਜਾ ਸਕਦਾ ਹੈ ਜੋ ਫਰਾਂਸੀਸੀ ਕੰਪਨੀ ਦਸਾਲਟ ਐਵੀਏਸ਼ਨ ਦੀ ਆਫਸੈਟ ਭਾਈਵਾਲ ਹੈ ਤੇ ਉਨ੍ਹਾਂ ਦੀਆਂ ਜ਼ਿਆਦਾਤਰ ਕੰਪਨੀਆਂ ਕਰਜ਼ੇ ਵਿੱਚ ਡੁੱਬੀਆਂ ਹਨ।

ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਇਹ ਸਿਰਫ ਭਾਰਤ ਵਿੱਚ ਘਪਲਾ ਹੀ ਨਹੀਂ, ਬਲਕਿ ਇਸ ਵਿੱਚ ਕੌਮੀ ਸੁਰੱਖਿਆ ਨਾਲ ਵੀ ਸਮਝੌਤਾ ਕੀਤਾ ਗਿਆ ਹੈ। ਹਵਾਈ ਫੌਜ ਦੇ 126 ਜਹਾਜ਼ਾਂ ਦੀ ਲੋੜ ਸੀ ਪਰ ਇਸ ਨੂੰ ਘਟਾ ਕੇ 36 ਕਰ ਦਿੱਤਾ ਗਿਆ। ਪੀਐਮ ਮੋਦੀ ਦੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ’ਤੇ ਨਿਸ਼ਾਨਾ ਕੱਸਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫੌਜ ਦੇ ਅਧਿਕਾਰੀਆਂ ਤੋਂ ਸੌਦੇ ਬਾਰੇ ਝੂਠ ਬੁਲਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਜੇਪੀਸੀ ਜਾਂਚ ਲਈ ਤਿਆਰ ਹੋਣਾ ਚਾਹੀਦਾ ਹੈ ਤੇ ਸਾਰੇ ਦਸਤਾਵੇਜ਼ ਉਸ ਦੇ ਸਾਹਮਣੇ ਰੱਖਣੇ ਚਾਹੀਦੇ ਹਨ। ਸਰਕਾਰ ਦਾਅਵਾ ਕਰ ਰਹੀ ਹੈ ਪਰ ਇਸ ਵਿੱਚ ਕੋਈ ਕੌਮੀ ਸੁਰੱਖਿਆ ਨਹੀਂ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਓਲਾਂਦ ਨੇ ਰਾਫੇਲ ਸੌਦੇ ਸਬੰਧੀ ਬਿਆਨ ਦਿੱਤਾ ਸੀ ਕਿ ਆਫਸੈਟ ਭਾਈਵਾਲ ਚੁਣਨ ਲਈ ਉਨ੍ਹਾਂ ਕੋਲ ਹੋਰ ਕੋਈ ਆਪਸ਼ਨ ਨਹੀਂ ਸੀ ਕਿਉਂਕਿ ਉਨ੍ਹਾਂ ਨੂੰ ਕੇਵਲ ਇੱਕ ਹੀ ਵਿਕਲਪ ਦਿੱਤਾ ਗਿਆ ਸੀ। ਉਨ੍ਹਾਂ ਦੇ ਇਸ ਬਿਆਨ ਨਾਲ ਦੇਸ਼ ਵਿੱਚ ਸਿਆਸਤ ਹੋਰ ਤੇਜ਼ ਹੋ ਗਈ ਹੈ। ਵਿਰੋਧੀ ਦਲ ਲਗਾਤਾਰ ਪੀਐਮ ਮੋਦੀ ’ਤੇ ਵਾਰ ਕਰ ਰਹੇ ਹਨ।