Raghav Chadha in Rajya Sabha: ਰਾਘਵ ਚੱਢਾ ਨੇ ਸੰਸਦ 'ਚ ਉਠਾਇਆ ਕਰਤਾਰਪੁਰ ਸਾਹਿਬ ਦੀ ਯਾਤਰਾ ਦਾ ਮੁੱਦਾ, ਸਰਕਾਰ ਸਾਹਮਣੇ ਰੱਖੀਆਂ ਇਹ ਮੰਗਾਂ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਦੇਸ਼ ਦੀ ਪਾਰਲੀਮੈਂਟ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ
Raghav Chadha in Rajya Sabha : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਦੇਸ਼ ਦੀ ਪਾਰਲੀਮੈਂਟ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਸਲੇ ਵੱਲ ਜਲਦ ਧਿਆਨ ਦੇਣ ਦੀ ਅਪੀਲ ਕੀਤੀ।
AAP सांसद @raghav_chadha ने गुरुद्वारा श्री करतारपुर साहिब जाने वाले श्रद्धालुओं की समस्याओं का मुद्दा संसद में उठाया:
— AAP Punjab (@AAPPunjab) December 9, 2022
👉 श्रद्धालुओं से ली जाने वाली $20 फीस बंद हो!
👉 पासपोर्ट के बिना दर्शन करने की अनुमति दी जाए!
👉 ऑनलाइन प्रोसेस को आसान बनाया जाए! pic.twitter.com/sGglhwJ2fi
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਧਾਲੂਆਂ ਤੋਂ ਲਈ ਜਾਣ ਵਾਲੀ ਫ਼ੀਸ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਬਿਨਾਂ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤੇ ਆਨਲਾਈਨ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਵੇ। ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਵਿਚਾਲੇ ਵਿਗੜੇ ਰਿਸ਼ਤਿਆਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਹਨ, ਇਸ ਸਮੱਸਿਆ ਦਾ ਵੀ ਹੱਲ ਕੱਢਿਆ ਜਾਣਾ ਚਾਹੀਦਾ ਹੈ।
ਆਮ ਆਦਮੀ ਪਾਰਟੀ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਉਠਾ ਚੁੱਕੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੇਂਦਰ ਕੋਲ ਇਹ ਮੁੱਦਾ ਉਠਾਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।