Raghav Chadha in Rajya Sabha : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਦੇਸ਼ ਦੀ ਪਾਰਲੀਮੈਂਟ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਸਲੇ ਵੱਲ ਜਲਦ ਧਿਆਨ ਦੇਣ ਦੀ ਅਪੀਲ ਕੀਤੀ।






ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਧਾਲੂਆਂ ਤੋਂ ਲਈ ਜਾਣ ਵਾਲੀ ਫ਼ੀਸ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਬਿਨਾਂ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤੇ ਆਨਲਾਈਨ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਵੇ। ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਵਿਚਾਲੇ ਵਿਗੜੇ ਰਿਸ਼ਤਿਆਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਹਨ, ਇਸ ਸਮੱਸਿਆ ਦਾ ਵੀ ਹੱਲ ਕੱਢਿਆ ਜਾਣਾ ਚਾਹੀਦਾ ਹੈ।


ਆਮ ਆਦਮੀ ਪਾਰਟੀ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਉਠਾ ਚੁੱਕੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੇਂਦਰ ਕੋਲ ਇਹ ਮੁੱਦਾ ਉਠਾਇਆ ਸੀ।


 


Arvind Kejriwal : ਗੁਜਰਾਤ ਤੇ ਹਿਮਾਚਲ ਚੋਣਾਂ ਹਾਰ ਕੇ ਵੀ ਆਮ ਆਦਮੀ ਪਾਰਟੀ ਕਿਉਂ ਖੁਸ਼ ? ਕੇਜਰੀਵਾਲ ਨੇ ਖੁਦ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Anti Corruption Day: ਸੀਐਮ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ, ਬੋਲੇ- ਆਓ ਪ੍ਰਣ ਕਰੀਏ