Raghav Chadha resigns as AAP MLA ahead of Rajya Sabha inning


Raghav Chaddha News: ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ। 'ਆਪ' ਨੇਤਾ ਨੇ ਆਪਣਾ ਅਸਤੀਫਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰਾਘਵ ਚੱਢਾ ਨੇ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦਗੀ ਦਾਖਲ ਕੀਤੀ ਹੈ।


ਰਾਜ ਸਭਾ ਵਿੱਚ ਜਾਣ ਬਾਰੇ ਉਨ੍ਹਾਂ ਕਿਹਾ, "ਕੇਜਰੀਵਾਲ ਸਰਕਾਰ ਤੇ ਬਤੌਰ ਵਿਧਾਇਕ ਵਜੋਂ ਮੈਂ ਹਲਕੇ ਵਿੱਚ ਬਹੁਤ ਕੰਮ ਕੀਤੇ। ਜਿੰਨਾ ਕੰਮ ਹੋ ਸਕਿਆ, ਕੀਤਾ ਗਿਆ।" ਉਨ੍ਹਾਂ ਕਿਹਾ, "ਸਾਡੇ ਵਿਧਾਨ ਸਭਾ ਹਲਕੇ ਦੇ ਸਾਰੇ ਲੋਕ ਧੰਨਵਾਦੀ ਹਨ। ਸਦਨ ਜ਼ਰੂਰ ਬਦਲੇਗਾ, ਪਰ ਸੇਵਾ ਚੱਲਦੀ ਰਹੇਗੀ। ਇਹ ਤਾਂ ਆਮ ਆਦਮੀ ਪਾਰਟੀ 'ਚ ਹੀ ਹੋ ਸਕਦਾ ਹੈ ਕਿ ਸਾਧਾਰਨ ਘਰਾਂ ਤੋਂ ਆਉਣ ਵਾਲੇ ਬੱਚਿਆਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕੇ। ਮੈਂ ਆਪਣੇ ਨੇਤਾ ਕੇਜਰੀਵਾਲ ਜੀ ਦਾ ਧੰਨਵਾਦ ਕਰਦਾ ਹਾਂ। ਮੈਨੂੰ ਇੱਕ ਤੋਂ ਦੂਜੀ ਜਮਾਤ ਵਿੱਚ ਤਰੱਕੀ ਦਿੱਤੀ ਗਈ ਹੈ। ਜੈ ਹਿੰਦ।"


ਧਿਆਨਯੋਗ ਹੈ ਕਿ ਰਾਘਵ ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ''ਆਪ' ਦੀ ਕਮਾਨ ਸੰਭਾਲੀ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ 'ਚ ਭੇਜਣ ਦਾ ਫੈਸਲਾ ਕੀਤਾ ਹੈ। ਰਾਘਵ ਚੱਢਾ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਵੀ ਸਨ।


ਮੰਗਲਵਾਰ ਨੂੰ ਦਿੱਲੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਕਿ ਹੁਣ ਇਹ ਜ਼ਿੰਮੇਵਾਰੀ ਸੌਰਭ ਭਾਰਦਵਾਜ ਨੂੰ ਦਿੱਤੀ ਗਈ ਹੈ। ਸੌਰਭ ਭਾਰਦਵਾਜ ਖੁਦ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।


ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ ਚੱਲ ਰਿਹਾ ਹੈ ਤੇ ਸਰਕਾਰ ਦੇ ਵਿੱਤ ਮੰਤਰੀ ਮਨੀਸ਼ ਸਿਸੋਦੀਆ 26 ਮਾਰਚ ਨੂੰ ਬਜਟ ਪੇਸ਼ ਕਰਨਗੇ।


ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਨੇ ਕੀਤੀ ਪੀਐਮ ਮੋਦੀ ਨਾਲ ਮੀਟਿੰਗ, ਇਨ੍ਹਾਂ ਮਸਲਿਆਂ 'ਤੇ ਵਿਚਾਰ