ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਨਵਜੋਤ ਸਿੱਧੂ 'ਤੇ ਤਨਜ ਕੱਸਿਆ ਹੈ। ਚੱਢਾ ਨੇ ਟਵਿੱਟਰ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਕੈਪਸ਼ਨ ਲਿਖਿਆ ਹੈ ਕਿ "ਸਾਈਕਲ ਦਾ ਵੀ ਸਟੈਂਡ ਹੁੰਦਾ ਪਰ ਸਿੱਧੂ ਦਾ ਕੋਈ ਸਟੈਂਡ ਨਹੀਂ।" ਨਵਜੋਤ ਸਿੱਧੂ ਵੱਲੋਂ ਘਰੇਲੂ ਔਰਤਾਂ ਨੂੰ 2000 ਰੁਪਏ ਮਹੀਨਾਂ ਅਤੇ ਅੱਠ ਐਲਪੀਜੀ ਸਿਲੰਡਰ ਮੁਫਤ ਦੇਣ ਦੇ ਐਲਾਨ 'ਤੇ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਨਵਜੋਤ ਸਿੱਧੂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਸੋਮਵਾਰ ਨੂੰ ਚੱਢਾ ਨੇ ਇੱਕ ਟਵੀਟ ਵਿੱਚ ਨਵਜੋਤ ਸਿੱਧੂ ਦੀ ਪੁਰਾਣੀ ਅਤੇ ਨਵੀਂ ਵੀਡੀਓ ਜਾਰੀ ਕੀਤੀ ਅਤੇ ਲਿਖਿਆ ਕਿ ਪੰਜਾਬੀ ਕਹਿੰਦੇ ਹਨ ਕਿ ਸਾਈਕਲ ਦਾ ਵੀ ਸਟੈਂਡ ਹੁੰਦਾ ਹੈ, ਪਰ ਸਿੱਧੂ ਦਾ ਕੋਈ ਸਟੈਂਡ ਨਹੀਂ ਹੈ। ਪਹਿਲੀ ਵੀਡੀਓ ਵਿੱਚ, ਸਿੱਧੂ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਦੇਣ ਦੇ ਅਰਵਿੰਦ ਕੇਜਰੀਵਾਲ ਦੇ ਐਲਾਨ ਦੀ ਆਲੋਚਨਾ ਕਰ ਰਹੇ ਹਨ।
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਦੂਜੇ ਪਾਸੇ ਦੂਜੀ ਵੀਡੀਓ 'ਚ ਸਿੱਧੂ ਖੁਦ ਪੰਜਾਬ ਦੀਆਂ ਘਰੇਲੂ ਔਰਤਾਂ ਨੂੰ ਸਾਲਾਨਾ 2000 ਰੁਪਏ ਪ੍ਰਤੀ ਮਹੀਨਾ ਅਤੇ ਅੱਠ ਐਲਪੀਜੀ ਗੈਸ ਸਿਲੰਡਰ ਮੁਫਤ ਦੇਣ ਦਾ ਐਲਾਨ ਕਰ ਰਹੇ ਹਨ। ਇਸ ਐਲਾਨ ਤੋਂ ਬਾਅਦ ਹੋਰ ਸਿਆਸੀ ਪਾਰਟੀਆਂ ਵੀ ਨਵਜੋਤ ਸਿੱਧੂ 'ਤੇ ਤਿੱਖੇ ਹਮਲੇ ਕਰ ਰਹੀਆਂ ਹਨ ਅਤੇ ਲੋਕ ਸੋਸਲ ਮੀਡੀਆ 'ਤੇ ਵੀ ਸਿੱਧੂ ਦਾ ਮਜਾਕ ਉਡਾ ਰਹੇ ਹਨ।
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਅਤੇ ਕਾਂਗਰਸ 'ਤੇ ਅਰਵਿੰਦ ਕੇਜਰੀਵਾਲ ਦੇ ਐਲਾਨਾਂ ਦੀ ਨਕਲ ਕਰਨ ਦਾ ਦੋਸ ਲਗਾਇਆ ਹੈ। ਅਰਵਿੰਦ ਕੇਜਰੀਵਾਲ ਆਪਣੀਆਂ ਜਨਤਕ ਮੀਟਿੰਗਾਂ 'ਚ ਕਈ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ 'ਫਰਜੀ ਕੇਜਰੀਵਾਲ' ਬਣਨ ਦਾ ਦੋਸ ਵੀ ਲਗਾ ਚੁੱਕੇ ਹਨ। ਚੰਨੀ 'ਤੇ ਨਿਸਾਨਾ ਲਗਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ 'ਚ ਇਨੀਂ ਦਿਨੀਂ ਇੱਕ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ। ਮੈਂ (ਅਰਵਿੰਦ ਕੇਜਰੀਵਾਲ) ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕਰਦਾ ਹਾਂ, ਇਹ ਫਰਜ਼ੀ ਕੇਜਰੀਵਾਲ ਦੋ ਦਿਨਾਂ ਬਾਅਦ ਉਹੀ ਵਾਅਦੇ ਸੂਬੇ ਦੀ ਜਨਤਾ ਨਾਲ ਕਰਦਾ ਹੈ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ