Raghuram Rajan: ਰਘੂਰਾਮ ਰਾਜਨ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਜਿਸ ਦੀ ਸੋਸ਼ਲ ਮੀਡੀਆ ਉੱਤੇ ਖੂਬ ਚਰਚਾ ਹੋ ਰਹੀ ਹੈ। ਹਾਲ ਹੀ ਵਿੱਚ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਦਾ ਇੱਕ ਵਿਵਾਦਤ ਬਿਆਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਬਾਡੀ ਗਾਰਡਜ਼ ਵੱਲੋਂ ਕੀਤੀ ਗਈ ਹੱਤਿਆ ਨਾਲ ਜੋੜਿਆ ਹੈ। ਇਸ ਬਿਆਨ ਨੇ ਗਰਮ ਬਹਿਸ ਛੇੜ ਦਿੱਤੀ ਹੈ। ਆਲੋਚਕਾਂ ਨੇ ਰਾਜਨ 'ਤੇ ਦੰਗਿਆਂ 'ਚ ਕਾਂਗਰਸ ਪਾਰਟੀ ਦੀ ਸ਼ਮੂਲੀਅਤ ਨੂੰ ਨਜ਼ਰਅੰਦਾਜ਼ ਕਰਨ ਤੇ ਉਨ੍ਹਾਂ ਦੇ ਫੈਸਲੇ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਣ ਦਾ ਦੋਸ਼ ਲਗਾਇਆ ਹੈ।
ਦੱਸ ਦਈਏ 31 ਅਕਤੂਬਰ 1984 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਅੰਗ ਰੱਖਿਅਕਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿਰੁੱਧ ਵਿਆਪਕ ਹਿੰਸਾ ਭੜਕ ਗਈ। ਕਥਿਤ ਤੌਰ 'ਤੇ ਸਿਆਸੀ ਹਸਤੀਆਂ ਵੱਲੋਂ ਭੜਕਾਈ ਗਈ ਭੀੜ ਨੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ, ਜਿਸ ਦੇ ਨਤੀਜੇ ਵਜੋਂ ਥਾਂ-ਥਾਂ ਭਿਆਨਕ ਕਤਲੇਆਮ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।