Election Result: ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਤੋਂ ਵੱਧ ਸੀਟਾਂ ਮਿਲਣ ਦੀ ਸੰਭਾਵਨਾ ਸਬੰਧੀ ਵੱਖ-ਵੱਖ ਐਗਜ਼ਿਟ ਪੋਲਾਂ ਦੀਆਂ ਭਵਿੱਖਬਾਣੀਆਂ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਸਰਵੇਖਣ ਤੋਂ ਸਪਸ਼ਟ ਹੈ ਕਿ ਦੇਸ਼ ਦੀ ਜਨਤਾ ਨੇ ਭਾਜਪਾ ਦੀ ਅਗਵਾਈ ਵਿਚ ਹੋਏ ਵਿਕਾਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ।


ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਇਹ ਐਗਜ਼ਿਟ ਪੋਲ ਭਵਿੱਖਬਾਣੀਆਂ ਦਰਸਾਉਂਦੀਆਂ ਹਨ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਭਾਰੀ ਬਹੁਮਤ ਨਾਲ ਵਾਪਸੀ ਕਰੇਗੀ ਹੈ। ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਨਾਲ ਦੇਸ਼ ਨਾ ਸਿਰਫ਼ ਮਜ਼ਬੂਤ ਹੋਵੇਗਾ ਸਗੋਂ ਭਾਰਤ ਵਿਸ਼ਵ ਦੀ ਤੀਜੀ ਮਹਾਂਸ਼ਕਤੀ ਬਣਨ ਵੱਲ ਵਧੇਗਾ।


ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਚੋਣ ਨਤੀਜਿਆਂ ਦੀਆਂ ਭਵਿੱਖਬਾਣੀਆਂ ਤੋਂ ਇੰਨੇ ਨਿਰਾਸ਼ ਹੋ ਗਏ ਹਨ ਕਿ ਉਨ੍ਹਾਂ ਨੇ ਆਪਣੀ ਪਾਰਟੀ ਦੇ ਆਗੂਆਂ ਨੂੰ ਐਗਜ਼ਿਟ ਪੋਲ ਵਿਚ ਹਿੱਸਾ ਨਾ ਲੈਣ ਦੇ ਹੁਕਮ ਵੀ ਦੇ ਦਿੱਤੇ ਹਨ। ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਰਾਹੁਲ ਗਾਂਧੀ ਨੇ ਹਾਰ ਮੰਨ ਲਈ ਹੈ।


ਪ੍ਰੋ: ਖਿਆਲਾ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਵੀ ਹੈਰਾਨ ਕਰਨ ਵਾਲੇ ਹੋਣਗੇ। ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ 2027 ਵਿੱਚ ਭਾਜਪਾ ਲਈ ਰਾਹ ਪੱਧਰਾ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਇਸ ਸੀਟ ਤੋਂ ਜਿੱਤਣਗੇ। 
 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial