ਪੜਚੋਲ ਕਰੋ
Advertisement
ਰਾਹੁਲ ਗਾਂਧੀ ਨੇ ਫਿਰ ਕੱਸਿਆ ਮੋਦੀ ਤੇ ਤੰਜ, ਜਾਰੀ ਕੀਤਾ ਵੀਡੀਓ
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਵਿੱਚ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝਾ ਕਰਕੇ ਉਸਨੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਭਾਰਤ ਦੀ ਅਸਲ ਤਾਕਤ ਦੱਸਿਆ ਹੈ।
ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਵਿੱਚ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝਾ ਕਰਕੇ ਉਸਨੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਭਾਰਤ ਦੀ ਅਸਲ ਤਾਕਤ ਦੱਸਿਆ ਹੈ।
ਟਵਿੱਟਰ 'ਤੇ ਸਾਂਝੇ ਕੀਤੇ ਇਸ ਵੀਡੀਓ ਵਿੱਚ, ਕਾਂਗਰਸੀ ਸਾਂਸਦ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਦੀ ਤਾਕਤ ਮਜ਼ਬੂਤ ਅਰਥ ਵਿਵਸਥਾ, ਨੌਜਵਾਨਾਂ ਦੇ ਰੁਜ਼ਗਾਰ ਅਤੇ ਸਮਾਜਿਕ ਸਦਭਾਵਨਾ ਹੈ।
ਇਸ ਵਿਚ ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਰ੍ਹਦਿਆਂ ਕਿਹਾ ਕਿ ਜੇ ਮੋਦੀ ਨੇ ਆਪਣੇ ਕੁਝ ਸ਼ਾਹੂਕਾਰ ਮਿੱਤਰਾਂ ਦੀ ਮਦਦ ਨਾਲ ਦੇਸ਼ ਨੂੰ ਖੋਖਲਾ ਕਰਨ ਦੀ ਬਜਾਏ ਆਪਣੇ ਕਿਸਾਨਾਂ, ਮਜ਼ਦੂਰਾਂ ਅਤੇ ਕਾਮਿਆਂ ਦੀ ਰੱਖਿਆ ਕੀਤੀ ਹੁੰਦੀ ਤਾਂ ਚੀਨ ਸਾਡੀ ਜ਼ਮੀਨ 'ਤੇ ਨਜ਼ਰ ਮਾਰਨ ਦੀ ਹਿੰਮਤ ਨਾ ਕਰਦਾ। ਮਹੱਤਵਪੂਰਨ ਗੱਲ ਇਹ ਹੈ ਕਿ ਰਾਹੁਲ ਗਾਂਧੀ ਲਗਾਤਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।India’s strength is a strong economy, employed youth & social harmony. Had Mr Modi protected our farmers-labourers-workers instead of hollowing out India by helping his crony capitalist friends, China wouldn’t have had the guts to take our land. pic.twitter.com/XJp0bnUcHb
— Rahul Gandhi (@RahulGandhi) January 25, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਲੁਧਿਆਣਾ
ਆਟੋ
Advertisement