Rahul Gandhi ਦਾ ਵੱਡਾ ਦਾਅਵਾ! ਕਿਹਾ -ਮੇਰਾ ਫੋਨ ਟੈਪ ਹੁੰਦਾ ਹੈ , PM ਮੋਦੀ ਨੂੰ ਬਹਿਸ ਦੀ ਚੁਣੌਤੀ
Rahul Gandhi : ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਉਨ੍ਹਾਂ ਦਾ ਫੋਨ ਟੈਪ ਕਰਵਾਉਣ ਦੇ ਆਰੋਪ ਲਗਾਏ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੇ ਫੋਨ ਵਿੱਚ
Rahul Gandhi : ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਉਨ੍ਹਾਂ ਦਾ ਫੋਨ ਟੈਪ ਕਰਵਾਉਣ ਦੇ ਆਰੋਪ ਲਗਾਏ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੇ ਫੋਨ ਵਿੱਚ ਹੀ ਇਸ ਦੇ ਸਾਰੇ ਸਬੂਤ ਮੌਜੂਦ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਸੇ ਕਾਰਨ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਬਾਰੇ ਜਾਣਕਾਰੀ ਮਿਲਦੀ ਰਹਿੰਦੀ ਹੈ।
ਦਰਅਸਲ, ਇੰਸਟਾਗ੍ਰਾਮ 'ਤੇ ਇੱਕ ਯੂਜ਼ਰ ਨੇ ਰਾਹੁਲ ਗਾਂਧੀ ਤੋਂ ਸਵਾਲ ਪੁੱਛਿਆ ਸੀ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਕਹਿੰਦੇ ਹਨ ਕਿ ਰਾਹੁਲ ਗਾਂਧੀ ਨੂੰ ਵਿਦੇਸ਼ੀ ਮਦਦ ਮਿਲ ਰਹੀ ਹੈ ਤਾਂ ਦੂਜੇ ਪਾਸੇ ਰਾਹੁਲ ਗਾਂਧੀ ਖੁਦ ਪ੍ਰਧਾਨ ਮੰਤਰੀ 'ਤੇ ਵਿਦੇਸ਼ੀ ਤਾਕਤਾਂ ਦੇ ਕੰਟਰੋਲ ਹੇਠ ਹੋਣ ਦੇ ਦੋਸ਼ ਕਿਉਂ ਲਗਾਉਂਦੇ ਹਨ? ਇਸ ਦੇ ਸਬੂਤ ਕੀ ਹਨ?
ਇਸ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਆਪਣੇ ਫੋਨ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸਾਰੇ ਸਬੂਤ ਇਸੇ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਫੋਨ ਟੈਪ ਕੀਤਾ ਜਾਂਦਾ ਹੈ।
PM ਮੋਦੀ ਨੂੰ ਆਹਮੋ-ਸਾਹਮਣੇ ਬਹਿਸ ਦੀ ਚੁਣੌਤੀ
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਧੀ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਮੰਚ 'ਤੇ ਪ੍ਰਧਾਨ ਮੰਤਰੀ ਨਾਲ ਆਹਮੋ-ਸਾਹਮਣੇ ਬਹਿਸ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਪਸੰਦ ਦੇ ਕਿਸੇ ਵੀ ਵਿਅਕਤੀ ਨੂੰ ਇਸ ਬਹਿਸ ਦਾ ਜੱਜ ਬਣਾ ਸਕਦੀ ਹੈ। ਇੱਥੋਂ ਤੱਕ ਕਿ ਉਦਯੋਗਪਤੀ ਗੌਤਮ ਅਡਾਨੀ ਅਤੇ ਆਰਐੱਸਐੱਸ ਮੁਖੀ ਮੋਹਨ ਭਾਗਵਤ ਨੂੰ ਵੀ ਜੱਜ ਬਣਾਇਆ ਜਾ ਸਕਦਾ ਹੈ।
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਜਿਸ ਦਿਨ ਪ੍ਰਧਾਨ ਮੰਤਰੀ ਉਨ੍ਹਾਂ ਨਾਲ ਬਹਿਸ ਲਈ ਤਿਆਰ ਹੋਣਗੇ, ਉਸ ਦਿਨ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਕੌਣ ਵਿਦੇਸ਼ੀ ਤਾਕਤਾਂ ਦੇ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਾਲ ਜੁੜੇ ਹੋਰ ਮਾਮਲਿਆਂ ਬਾਰੇ ਵੀ ਖੁਲਾਸੇ ਕਰਨਗੇ।
ਪਹਿਲਾਂ ਵੀ ਦੇ ਚੁੱਕੇ ਹਨ ਬਹਿਸ ਦੀ ਚੁਣੌਤੀ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਿੱਧੀ ਬਹਿਸ ਲਈ ਕਿਹਾ ਹੋਵੇ। ਅਪ੍ਰੈਲ 2019 ਵਿੱਚ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਰਾਫੇਲ ਸੌਦੇ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ 15 ਮਿੰਟ ਦੀ ਬਹਿਸ ਦੀ ਚੁਣੌਤੀ ਦਿੱਤੀ ਸੀ।
ਇਸ ਤੋਂ ਬਾਅਦ ਮਈ 2024 ਵਿੱਚ ਸਾਬਕਾ ਜੱਜ ਮਦਨ ਬੀ. ਲੋਕੁਰ, ਅਜੀਤ ਪੀ. ਸ਼ਾਹ ਅਤੇ ਸੀਨੀਅਰ ਪੱਤਰਕਾਰ ਐੱਨ. ਰਾਮ ਨੇ ਦੋਵਾਂ ਆਗੂਆਂ ਨੂੰ ਜਨਤਕ ਬਹਿਸ ਲਈ ਸੱਦਾ ਦਿੱਤਾ ਸੀ। ਰਾਹੁਲ ਗਾਂਧੀ ਨੇ ਇਹ ਸੱਦਾ ਸਵੀਕਾਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਦੇ ਅਹਿਮ ਮੁੱਦਿਆਂ 'ਤੇ ਆਹਮੋ-ਸਾਹਮਣੇ ਚਰਚਾ ਕਰਨ ਲਈ ਕਿਹਾ ਸੀ।
ਟ੍ਰੈਂਡਿੰਗ ਟੌਪਿਕ





















