ਰਾਹੁਲ ਗਾਂਧੀ ਦੀ ਕੇਂਦਰ ਨੂੰ ਅਪੀਲ, 'ਮਹਿੰਗਾਈ ਵਧੇਗੀ, ਜਨਤਾ ਦੀ ਸੁਰੱਖਿਆ ਲਈ ਮੋਦੀ ਸਰਕਾਰ ਚੁੱਕੇ ਕਦਮ'
ਰਾਹੁਲ ਗਾਂਧੀ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੀਮਤਾਂ ਵਿੱਚ ਰਿਕਾਰਡ ਵਾਧੇ ਨੇ ਗਰੀਬ ਅਤੇ ਮੱਧ ਵਰਗ ਨੂੰ ਕੁਚਲ ਦਿੱਤਾ ਸੀ। ਇਹ (ਮਹਿੰਗਾਈ) ਹੋਰ ਵਧੇਗੀ।
Rahul Gandhi on Inflation: ਦੇਸ਼ 'ਚ ਵਧਦੀ ਮਹਿੰਗਾਈ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮਹਿੰਗਾਈ ਹੋਰ ਵਧੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਸੁਰੱਖਿਆ ਲਈ ਹੁਣ ਤੋਂ ਹੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਰਾਹੁਲ ਗਾਂਧੀ ਨੇ ਕੀ ਕਿਹਾ?
ਰਾਹੁਲ ਗਾਂਧੀ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੀਮਤਾਂ ਵਿੱਚ ਰਿਕਾਰਡ ਵਾਧੇ ਨੇ ਗਰੀਬ ਅਤੇ ਮੱਧ ਵਰਗ ਨੂੰ ਕੁਚਲ ਦਿੱਤਾ ਸੀ। ਇਹ (ਮਹਿੰਗਾਈ) ਹੋਰ ਵਧੇਗੀ, ਕਿਉਂਕਿ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੈ। ਭੋਜਨ ਦੀਆਂ ਕੀਮਤਾਂ 22 ਫੀਸਦੀ ਵਧਣ ਦੀ ਉਮੀਦ ਹੈ। ਕੋਵਿਡ ਨੇ ਗਲੋਬਲ ਸਪਲਾਈ ਚੇਨ ਨੂੰ ਵਿਗਾੜ ਦਿੱਤਾ ਹੈ।
Inflation is a TAX on ALL Indians.
— Rahul Gandhi (@RahulGandhi) March 19, 2022
Record price rise had crushed the poor & middle class even before Ukraine war began.
It will increase further as:
- Crude > $100/barrel
- Food prices expected to rise 22%
- COVID disrupts Global Supply Chain
GOI must act NOW. Protect people. pic.twitter.com/yR2Pk7Asaf
ਭਾਰਤ ਸਰਕਾਰ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ - ਰਾਹੁਲ ਗਾਂਧੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲੋਕਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ। ਫਰਵਰੀ 'ਚ ਪ੍ਰਚੂਨ ਮਹਿੰਗਾਈ ਅੱਠ ਮਹੀਨਿਆਂ ਦੇ ਉੱਚੇ ਪੱਧਰ 6.07 ਫੀਸਦੀ 'ਤੇ ਪਹੁੰਚ ਗਈ। ਇਸ ਸਮੇਂ ਦੌਰਾਨ ਥੋਕ ਮੁੱਲ ਆਧਾਰਿਤ ਮਹਿੰਗਾਈ ਦਰ ਵਧ ਕੇ 13.11 ਫੀਸਦੀ ਹੋ ਗਈ ਹੈ। 24 ਫਰਵਰੀ ਨੂੰ ਯੂਕਰੇਨ 'ਤੇ ਰੂਸੀ ਹਮਲੇ ਤੋਂ ਬਾਅਦ ਕੱਚੇ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵਾਧੇ ਦਾ ਥੋਕ ਮੁੱਲ ਸੂਚਕ ਅੰਕ 'ਤੇ ਬੁਰਾ ਅਸਰ ਪਿਆ ਹੈ।