ਨਾਂਦੇੜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਮਾਗਮ 'ਚ ਪਹੁੰਚੇ ਰਾਹੁਲ ਗਾਂਧੀ
Rahul Gandhi: ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ਪਹੁੰਚ ਗਈ ਹੈ। ਇਸ ਦੌਰਾਨ ਰਾਹੁਲ ਗਾਂਧੀ ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਪੁੱਜੇ।
Rahul Gandhi: ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ਪਹੁੰਚ ਗਈ ਹੈ। ਇਸ ਦੌਰਾਨ ਰਾਹੁਲ ਗਾਂਧੀ ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਪੁੱਜੇ। ਜਿੱਥੇ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇ ਪ੍ਰਕਾਸ਼ ਪੂਰਬ 'ਤੇ ਰਾਤ ਭਰ ਹੋਣ ਵਾਲੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਸਿੱਖਾਂ ਦੇ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆਏ।
ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਜਯੰਤੀ ਦਾ ਦਿਨ ਸਿੱਖ ਧਰਮ ਨੂੰ ਮੰਨਣ ਵਾਲਿਆਂ ਲਈ ਬਹੁਤ ਖਾਸ ਹੈ। ਉਨ੍ਹਾਂ ਨੇ ਆਪਣਾ ਜੀਵਨ ਮਨੁੱਖੀ ਸਮਾਜ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਰਾਹੁਲ ਗਾਂਧੀ ਯਾਦਗਰੀ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਪਹਿਲੇ ਸਿੱਖ ਗੁਰੂ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਵਿੱਚ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ ਸੀ। ਜੋ ਹੁਣ ਪਾਕਿਸਤਾਨ ਵਿੱਚ ਹੈ। ਇਸ ਸਥਾਨ ਨੂੰ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਗੁਰੂ ਨਾਨਕ ਜਯੰਤੀ ਨੂੰ ਗੁਰੂ ਪਰਵ ਜਾਂ ਪ੍ਰਕਾਸ਼ ਪਰਵ ਵਜੋਂ ਮਨਾਇਆ ਜਾਂਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :