Operation Sindoor:  ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਸਵਾਲ ਚੁੱਕੇ ਹਨ। ਰਾਹੁਲ ਨੇ ਕਿਹਾ ਕਿ ਜੈਸ਼ੰਕਰ ਖੁਦ ਕਹਿ ਰਹੇ ਹਨ ਕਿ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਪਾਕਿਸਤਾਨ ਨੂੰ ਸੂਚਿਤ ਕੀਤਾ ਸੀ। ਇਹ ਕੂਟਨੀਤੀ ਨਹੀਂ ਹੈ, ਇਹ ਜਾਸੂਸੀ ਹੈ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਖ਼ਬਰ ਸੀ ਕਿ ਕੁਝ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਫਿਰ ਪਰਦਾ ਪਾਉਣਾ ਸ਼ੁਰੂ ਹੋ ਗਿਆ।

Continues below advertisement


ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਸਵਾਲ ਕਰਦੇ ਹੋਏ ਕਿਹਾ, "ਪਾਕਿਸਤਾਨ ਨੂੰ ਜਾਣਕਾਰੀ ਦੇਣ ਕਾਰਨ ਅਸੀਂ ਕਿੰਨੇ ਭਾਰਤੀ ਜਹਾਜ਼ ਗੁਆਏ ਹਨ?" ਇਹ ਇੱਕ ਅਪਰਾਧ ਹੈ ਤੇ ਦੇਸ਼ ਨੂੰ ਸੱਚਾਈ ਜਾਣਨੀ ਚਾਹੀਦੀ ਹੈ।'' ਹਾਲ ਹੀ ਵਿੱਚ, ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ ਦੇ ਇੱਕ ਬਿਆਨ 'ਤੇ ਸਵਾਲ ਉਠਾਇਆ ਸੀ ਕਿ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ ਪਹਿਲਾਂ ਪਾਕਿਸਤਾਨ ਨੂੰ ਕਿਉਂ ਦਿੱਤੀ ਗਈ ਸੀ। ਹਾਲਾਂਕਿ, ਵਿਦੇਸ਼ ਮੰਤਰਾਲੇ ਨੇ ਇਸ 'ਤੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਰਾਹੁਲ ਗਾਂਧੀ ਗਲਤ ਤੱਥ ਪੇਸ਼ ਕਰ ਰਹੇ ਹਨ।