ਨਵੀਂ ਦਿੱਲੀ: ਯੂਪੀ ਦੇ ਹਾਥਰਸ ਤੋਂ ਬਾਅਦ ਹੁਣ ਬਲਰਾਮਪੁਰ 'ਚ ਇਕ 22 ਸਾਲ ਦੀ ਵਿਦਿਆਰਥਣ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਲਿਜਾਣ ਦੌਰਾਨ ਉਸ ਦੀ ਮੌਤ ਹੋ ਗਈ। ਪੀੜਤਾ ਦੀ ਮਾਂ ਦੇ ਮੁਤਾਬਕ ਉਨ੍ਹਾਂ ਦੀ ਬੇਟੀ ਦੀ ਕਮਰ ਤੇ ਪੈਰ ਤੋੜ ਦਿੱਤੇ ਸਨ ਤੇ ਉਹ ਖੜੀ ਨਹੀਂ ਹੋ ਪਾ ਰਹੀ ਸੀ।


ਉੱਤਰ ਪ੍ਰਦੇਸ਼ 'ਚ ਲਗਾਤਾਰ ਸਾਹਮਣੇ ਆ ਰਹੇ ਬਲਾਤਕਾਰ ਦੇ ਮਾਮਲਿਆਂ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ 'ਚ ਬੇਟੀਆਂ 'ਤੇ ਜੰਗਲ ਰਾਜ ਵਿਚ ਜ਼ੁਲਮ ਤੇ ਸਰਕਾਰ ਦੀ ਸੀਨਾਜ਼ੋਰੀ ਜਾਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਦਾ ਨਾਅਰਾ 'ਬੇਟੀ ਬਚਾਓ' ਨਹੀਂ 'ਤੱਥ ਛੁਪਾਓ, ਸੱਤਾ ਬਚਾਓ' ਹੈ।





ਹਾਥਰਸ ਦੀ ਘਟਨਾ ਨੂੰ ਲੈ ਕੇ ਚੁਫੇਰਿਓਂ ਵਿਰੋਧ ਹੋ ਰਿਹਾ ਹੈ। ਮੁਰਾਦਾਬਾਦ 'ਚ ਦਿੱਲੀ-ਲਖਨਊ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ। ਸਫਾਈ ਕਰਮਚਾਰੀਆਂ ਨੇ ਥਾਂ-ਥਾਂ ਕੂੜੇ ਦੇ ਢੇਰ ਲਾ ਦਿੱਤੇ ਹਨ। ਹਾਥਰਸ ਬਾਰਡਰ ਸੀਲ ਕਰ ਦਿੱਤਾ ਗਿਆ ਹੈ। ਜ਼ਿਲ੍ਹੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੰਜ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਾਈ ਗਈ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ