ਨਵੀਂ ਦਿੱਲੀ: ਰਾਹੁਲ ਗਾਂਧੀ ਦੇ ਅਪ੍ਰੈਲ 'ਚ ਕਾਂਗਰਸ ਪ੍ਰਧਾਨ ਬਣਨ ਤੇ ਵਾਪਸੀ ਲਗਪਗ ਤੈਅ ਮੰਨੀ ਜਾ ਰਹੀ ਹੈ। ਪਾਰਟੀ ਸੂਤਰਾਂ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਇਹ ਜਾਣਕਾਰੀ ਦਿੱਤੀ। ਉਮੀਦ ਕੀਤੀ ਜਾਂਦੀ ਹੈ ਕਿ ਉਹ ਇਹ ਜ਼ਿੰਮੇਵਾਰੀ ਬਜਟ ਸੈਸ਼ਨ ਤੋਂ ਬਾਅਦ ਵਿਸਾਖੀ ਦੇ ਤਿਉਹਾਰ ਦੇ ਨੇੜੇ ਲੈਣਗੇ। ਰਾਹੁਲ ਗਾਂਧੀ ਨੂੰ ਕਈ ਵਾਰ ਮੰਗਾਂ ਚੁੱਕਣ ਤੋਂ ਬਾਅਦ 2017 ਵਿੱਚ ਬਿਨਾਂ ਮੁਕਾਬਲਾ ਪ੍ਰਧਾਨ ਚੁਣਿਆ ਗਿਆ ਸੀ।


ਉਨ੍ਹਾਂ ਨੇ 2019 ਦੀਆਂ ਆਮ ਚੋਣਾਂ ਵਿੱਚ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਗਾਂਧੀ ਨੇ ਮਈ ਵਿੱਚ ਚੋਣ ਹਾਰਨ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦਿੱਤਾ ਸੀ।

ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਨੇ ਪਿਛਲੇ ਸਾਲ ਅਗਸਤ ਵਿੱਚ ਸੋਨੀਆ ਗਾਂਧੀ ਨੂੰ ਅੰਤ੍ਰਿਮ ਪ੍ਰਧਾਨ ਨਿਯੁਕਤ ਕੀਤਾ ਸੀ। ਹਾਲਾਂਕਿ, ਬਹੁਤ ਸਾਰੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਸਮੇਤ ਪਾਰਟੀ ਪ੍ਰਧਾਨ ਤੇ ਸੀਡਬਲਯੂਸੀ ਮੈਂਬਰਾਂ ਦੀ ਚੋਣ ਦੀ ਮੰਗ ਕਰ ਰਹੇ ਹਨ।