Lok Sabha Election 2024: ਵਾਇਨਾਡ ਤੋਂ ਚੋਣ ਲੜਨਗੇ ਰਾਹੁਲ ਗਾਂਧੀ! ਕਾਂਗਰਸ ਦੀ CEC ਬੈਠਕ 'ਚ ਲੱਗੀ ਮੋਹਰ
Rahul Gandhi: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਵੀਰਵਾਰ (7 ਮਾਰਚ) ਨੂੰ ਹੋ ਰਹੀ ਮੀਟਿੰਗ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਲੋਕ ਸਭਾ ਸੀਟ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
Rahul Gandhi: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਵੀਰਵਾਰ (7 ਮਾਰਚ) ਨੂੰ ਹੋ ਰਹੀ ਮੀਟਿੰਗ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਲੋਕ ਸਭਾ ਸੀਟ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਰਾਹੁਲ ਗਾਂਧੀ ਦਾ ਨਾਮ ਕਾਂਗਰਸ ਦੀ ਪਹਿਲੀ ਸੂਚੀ 'ਚ ਸ਼ਾਮਲ ਹੋਵੇਗਾ। ਰਾਹੁਲ ਗਾਂਧੀ ਇੱਕ ਵਾਰ ਫਿਰ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਚੋਣ ਲੜਨਗੇ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੀਰਵਾਰ (7 ਮਾਰਚ) ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ। ਇਸ ਬੈਠਕ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਮੇਤ ਕਈ ਵੱਡੇ ਨੇਤਾ ਮੌਜੂਦ ਸਨ। ਸੀਈਸੀ ਦੀ ਮੀਟਿੰਗ ਵਿੱਚ ਵੱਖ-ਵੱਖ ਸਕਰੀਨਿੰਗ ਕਮੇਟੀਆਂ ਵੱਲੋਂ ਭੇਜੇ ਗਏ ਨਾਵਾਂ ਵਿੱਚੋਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: Cabinet Meeting: ਮੋਦੀ ਕੈਬਨਿਟ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, LPG ਸਿਲੰਡਰ 'ਤੇ ਸਬਸਿਡੀ ਰਹੇਗੀ ਜਾਰੀ, ਜਾਣੋ ਵੱਡੀਆਂ ਗੱਲਾਂ






















