ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਰਾਹੁਲ ਗਾਂਧੀ ਨੇ ਟਵਿੱਟ ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਲਿਖਿਆ, "ਹਲਕੇ ਲੱਛਣਾਂ ਨਾਲ ਮੈਂ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਇਆ ਗਿਆ ਹਾਂ।ਜੋ ਕੋਈ ਵੀ ਮੇਰੇ ਸੰਪਰਕ ਵਿੱਚ ਆਇਆ ਹੈ ਉਹ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।"


 






 


ਬੀਤੇ ਕੱਲ੍ਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਸੀ ਜਿਸ ਮਗਰੋਂ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਕੀਤਾ ਗਿਆ ਸੀ।ਇਨ੍ਹਾਂ ਹਾਲਾਤਾਂ ਵਿੱਚ ਰਾਹੁਲ ਗਾਂਧੀ ਨੇ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਆਪਣੀ ਸਾਰੀਆਂ ਰੈਲੀਆਂ ਰੱਦ ਕਰ ਦਿੱਤੀਆਂ ਸੀ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ