Rahul Gandhi Defamation Case: ਅਦਾਲਤ ਦਾ ਰਾਹੁਲ ਗਾਂਧੀ ਨੂੰ ਝਟਕਾ, ਸਜ਼ਾ 'ਤੇ ਰੋਕ ਲਾਉਣ ਵਾਲੀ ਪਟੀਸ਼ਨ ਖਾਰਜ
Rahul Gandhi Defamation Case: ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ’ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ ’ਤੇ ਰੋਕ ਲਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
Rahul Gandhi Defamation Case: ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ’ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ ’ਤੇ ਰੋਕ ਲਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਵਧੀਕ ਸੈਸ਼ਨ ਜੱਜ ਆਰਪੀ ਮੋਗੇਰਾ ਅਦਾਲਤ ਨੇ ਅੱਜ ਰਾਹੁਲ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ ਵਿਰੁੱਧ ਅਪੀਲ ਨੂੰ ਖਾਰਜ ਕਰ ਦਿੱਤਾ। ਹਾਲਾਂਕਿ ਸੈਸ਼ਨ ਕੋਰਟ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਗਾਂਧੀ ਦੀ ਮੁੱਖ ਪਟੀਸ਼ਨ 'ਤੇ ਸੁਣਵਾਈ ਜਾਰੀ ਰੱਖੇਗੀ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਅਤੇ ਸ਼ਿਕਾਇਤਕਰਤਾ ਪੂਰਨੇਸ਼ ਮੋਦੀ ਨੇ ਇਸੇ ਅਦਾਲਤ ਵਿੱਚ ਪਹਿਲਾਂ ਦਾਇਰ ਕੀਤੇ ਆਪਣੇ ਜਵਾਬ ਵਿੱਚ ਰਾਹੁਲ ਗਾਂਧੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਆਗੂ "ਵਾਰ-ਵਾਰ ਅਪਰਾਧ" ਕਰਦੇ ਹਨ ਅਤੇ ਉਸ ਨੂੰ ਅਪਮਾਨਜਨਕ ਬਿਆਨ ਦੇਣ ਦੀ ਆਦਤ ਹੈ।
3 ਅਪ੍ਰੈਲ ਨੂੰ ਰਾਹੁਲ ਗਾਂਧੀ ਨੇ ਸੈਸ਼ਨ ਕੋਰਟ 'ਚ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਆਪਣੀ ਸਜ਼ਾ 'ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਕਾਨੂੰਨੀ ਮਾਹਿਰਾਂ ਮੁਤਾਬਕ ਜੇਕਰ ਅਦਾਲਤ ਰਾਹੁਲ ਗਾਂਧੀ ਦੇ ਹੱਕ ਵਿੱਚ ਫੈਸਲਾ ਦਿੰਦੀ ਹੈ ਤਾਂ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋ ਸਕਦੀ ਹੈ। ਰਾਹੁਲ ਗਾਂਧੀ ਦੀ ਤਰਫੋਂ ਸਜ਼ਾ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਜੇਕਰ ਅਦਾਲਤ ਅਪੀਲ ਨੂੰ ਮਨਜ਼ੂਰ ਕਰ ਦਿੰਦੀ ਹੈ ਤਾਂ ਰਾਹੁਲ ਗਾਂਧੀ ਨੂੰ ਇਸ ਤੋਂ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ: America: ਸਭ ਖ਼ਤਮ ਹੋ ਜਾਏਗਾ!!! ਗਰਮੀ ਤੇਜ਼ੀ ਨਾਲ ਸੋਖ ਰਹੀ ਧਰਤੀ ਦੀ ਨਮੀ...ਸੋਕੇ ਤੇ ਅਕਾਲ ਦਾ ਖਤਰਾ
ਇਸ ਮਾਮਲੇ 'ਚ ਸੁਣਵਾਈ ਦੌਰਾਨ ਪੂਰਨੇਸ਼ ਮੋਦੀ ਦੀ ਤਰਫੋਂ ਕਿਹਾ ਗਿਆ ਕਿ ਰਾਹੁਲ ਗਾਂਧੀ 'ਤੇ 10 ਤੋਂ ਵੱਧ ਅਪਰਾਧਿਕ ਮਾਣਹਾਨੀ ਦੇ ਮਾਮਲੇ ਚੱਲ ਰਹੇ ਹਨ। ਸੁਪਰੀਮ ਕੋਰਟ ਨੇ ਵੀ ਉਸ ਨੂੰ ਫਟਕਾਰ ਲਗਾਈ ਹੈ। ਮੋਦੀ ਦੇ ਵਕੀਲ ਹਰਸ਼ ਟੋਲੀਆ ਨੇ ਕਿਹਾ ਕਿ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ। ਅਦਾਲਤ ਤੋਂ ਮਿਲੀ ਸਜ਼ਾ ਕਾਰਨ ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ ਪਰ ਉਹ ਚੋਣ ਅਤੇ ਆਪਣੀ ਜਿੱਤ ਦੀ ਦਲੀਲ ਦੇ ਰਹੇ ਹਨ। ਵਕੀਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਹੀ ਸਜ਼ਾ ਮਿਲੀ ਹੈ, ਜਦੋਂ ਉਹ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਸਨ।
ਇਹ ਵੀ ਪੜ੍ਹੋ: Why A Fly Rubs Its Legs: ਮੱਖੀਆਂ ਲੱਤਾਂ ਰਗੜ-ਰਗੜ ਕੀ ਕਰਦੀਆਂ...ਕਦੇ ਸੋਚਿਆ...ਜਾਣ ਕੋ ਹੋ ਜਾਓਗੇ ਹੈਰਾਨ