Rahul Gandhi Detained: ਦਿੱਲੀ ਪੁਲਿਸ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਈਡੀ ਵੱਲੋਂ ਸੋਨੀਆਂ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ 'ਚ ਕਾਂਗਰਸ ਵੱਲੋਂ ਵਿਜੇ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ । ਉਹ ਰਾਸ਼ਟਰਪਤੀ ਨੂੰ ਮਿਲ ਕੇ ਮੰਗ ਪੱਤਰ ਦੇਣਾ ਚਾਹੁੰਦੇ ਸਨ। ਪਰ ਵਿਜੇ ਚੌਕ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਬਾਅਦ ਉਹ ਉੱਥੇ ਹੀ ਧਰਨੇ 'ਤੇ ਬੈਠ ਗਏ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਜਾਰੀ ਹੈ। ਇਸ ਦੇ ਖਿਲਾਫ ਕਾਂਗਰਸ ਦਾ ਵਿਰੋਧ ਤੇਜ਼ ਹੁੰਦਾ ਜਾ ਰਿਹਾ ਹੈ। ਜਿਸ ਦੌਰਾਨ ਰਾਹੁਲ ਗਾਂਧੀ ਸਮੇਤ ਹੋਰ ਕਈ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਕਈ ਸੰਸਦ ਮੈਂਬਰਾਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਰੋਸ ਮਾਰਚ ਕੱਢਿਆ।
Rahul Gandhi Detained: ਪ੍ਰਦਰਸ਼ਨ ਕਰ ਰਹੇ ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ
abp sanjha
Updated at:
26 Jul 2022 12:53 PM (IST)
Edited By: sanjhadigital
Rahul Gandhi Detained: ਦਿੱਲੀ ਪੁਲਿਸ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਈਡੀ ਵੱਲੋਂ ਸੋਨੀਆਂ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ 'ਚ ਕਾਂਗਰਸ ਵੱਲੋਂ ਵਿਜੇ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ
ਰਾਹੁਲ ਗਾਂਧੀ ਹਿਰਾਸਤ 'ਚ