Rahul Gandhi Disqualification: ਕਾਂਗਰਸ ਨੇ ਅੱਜ ਸੰਸਦ ਦਫ਼ਤਰ 'ਚ ਬੁਲਾਈ ਸੰਸਦ ਮੈਂਬਰਾਂ ਦੀ ਮੀਟਿੰਗ, ਕਾਲੇ ਕੱਪੜਿਆਂ 'ਚ ਆਉਣ ਦੇ ਨਿਰਦੇਸ਼
Rahul Gandhi Disqualification: ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਹਿੱਸਾ ਚੱਲ ਰਿਹਾ ਹੈ ਅਤੇ ਅਜਿਹੇ 'ਚ ਕਾਂਗਰਸ ਨੇ ਸੋਮਵਾਰ ਸਵੇਰੇ ਆਪਣੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀ ਬੈਠਕ ਬੁਲਾਈ ਹੈ, ਜੋ ਸੰਸਦ ਦਫਤਰ 'ਚ ਹੋਵੇਗੀ।
Rahul Gandhi Disqualification: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਪਾਰਟੀ ਨੇ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਲਗਾਤਾਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਅੱਜ (03 ਮਾਰਚ) ਪਾਰਟੀ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸੰਸਦ ਦੇ ਸੀਪੀਪੀ ਦਫ਼ਤਰ ਵਿੱਚ ਹੋਣੀ ਹੈ।
ਸੰਸਦ ਮੈਂਬਰਾਂ ਨੂੰ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਕਾਲੇ ਕੱਪੜੇ ਪਾ ਕੇ ਆਉਣ ਲਈ ਕਿਹਾ ਗਿਆ ਹੈ। ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਸੰਸਦ ਦੀ ਮੈਂਬਰਸ਼ਿਪ ਭੰਗ ਹੋਣ ਤੋਂ ਬਾਅਦ ਬੁੱਧਵਾਰ (29 ਮਾਰਚ) ਨੂੰ ਪਹਿਲੀ ਵਾਰ ਸੰਸਦ ਪੁੱਜੇ ਸਨ। ਉਹ ਇੱਥੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਆਏ ਸਨ।
ਸੰਸਦ ਮੈਂਬਰਾਂ ਨੇ ਪਹਿਨੇ ਕਾਲੇ ਕੱਪੜੇ- ਇਸ ਦਿਨ ਵੀ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਾਲੇ ਕੱਪੜੇ ਪਹਿਨ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ, ਜਦਕਿ ਬੈਠਕ 'ਚ ਸ਼ਾਮਿਲ ਹੋਣ ਆਏ ਰਾਹੁਲ ਚਿੱਟੇ ਰੰਗ ਦੀ ਟੀ-ਸ਼ਰਟ 'ਚ ਆਏ ਸਨ। ਕਾਂਗਰਸ ਅਡਾਨੀ ਗਰੁੱਪ ਦੇ ਮੁੱਦੇ 'ਤੇ ਸਾਂਝੀ ਸੰਸਦੀ ਕਮੇਟੀ ਦੀ ਸਥਾਪਨਾ ਦੀ ਮੰਗ ਕਰ ਰਹੀ ਹੈ ਅਤੇ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਵੀ ਅਗਵਾਈ ਕਰ ਰਹੀ ਹੈ। ਰਾਹੁਲ ਗਾਂਧੀ ਦੇ ਸਮਰਥਨ ਵਿੱਚ ਅਤੇ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿੱਚ ਕਾਂਗਰਸ ਦੇ ਸੰਸਦ ਮੈਂਬਰਾਂ, ਨੇਤਾਵਾਂ ਅਤੇ ਵਰਕਰਾਂ ਨੇ ਲਾਲ ਕਿਲੇ ਦੇ ਨੇੜੇ 'ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ' ਵੀ ਕੱਢਿਆ, ਜਿੱਥੇ ਪੁਲਿਸ ਨੇ ਪਾਰਟੀ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ।
ਇਹ ਵੀ ਪੜ੍ਹੋ: Punjab Weather: 15 ਜ਼ਿਲ੍ਹਿਆਂ 'ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ, 5 ਅਪ੍ਰੈਲ ਤੋਂ ਮੌਸਮ ਹੋਵੇਗਾ ਸਾਫ਼
ਕਾਂਗਰਸ ਓਮ ਬਿਰਲਾ ਖਿਲਾਫ ਮਤਾ ਲਿਆ ਸਕਦੀ ਹੈ- ਇਸ ਦੌਰਾਨ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਇਸ ਆਧਾਰ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤਾ ਲਿਆਉਣ 'ਤੇ ਵਿਚਾਰ ਕਰ ਰਹੀਆਂ ਹਨ ਕਿਉਂਕਿ ਵਿਰੋਧੀ ਮੈਂਬਰਾਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ 'ਚ ਰੱਖਿਆ ਗਿਆ ਹੈ। ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਓਮ ਬਿਰਲਾ ਖਿਲਾਫ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਮਾਣਹਾਨੀ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਇੱਕ ਦਿਨ ਬਾਅਦ, ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਇੱਕ ਨੋਟੀਫਿਕੇਸ਼ਨ ਦੇ ਨਾਲ ਅਯੋਗ ਕਰਾਰ ਦਿੱਤਾ ਗਿਆ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵਿਰੋਧੀ ਧਿਰ ਨੂੰ ਅਡਾਨੀ ਮੁੱਦੇ ਨੂੰ ਉਠਾਉਣ ਦਾ ਮੌਕਾ ਨਹੀਂ ਮਿਲ ਰਿਹਾ ਹੈ।