ਰਾਹੁਲ ਗਾਂਧੀ ਵੱਲੋਂ ਦਾਅਵਾ ਕੀਤਾ ਕਿ ਗਿਆ ਉਹਨਾਂ ਖਿਲਾ਼ਫ ਈਡੀ ਕਾਰਵਾਈ ਕਰ ਸਕਦੀ ਹੈ। ਬੀਤੀ ਦੇਰ ਰਾਤ ਉਹਨਾਂ ਨੇ ਟਵੀਟ ਕਰਕੇ ਕਿਹਾ ਸੀ ਕਿ ਚੱਕਰਵਿਊ ਵਾਲੇ ਬਿਆਨ ਤੋਂ 2 ਲੋਕ ਪਰੇਸ਼ਾਨ ਹੋ ਗਏ ਸਨ ਤੇ ਮੈਨੂੰ ਜਾਣਕਾਰੀ ਮਿਲੀ ਹੈ ਕਿ ਈਡੀ ਮੇਰੇ ਖਿਲਾਫ਼ ਕਾਰਾਵਈ ਕਰ ਸਕਦੀ ਹੈ। ਰਾਹੁਲ ਗਾਂਧੀ ਦੇ ਇਸ ਬਿਆਨ 'ਤੇ ਹਰਿਆਣਾ ਸਾਬਕਾ ਗ੍ਰਹਿ ਮੰਤਰੀ ਅਤੇ ਸਿਹਤ ਮੰਤਰੀ ਅਨਿਲ ਵੀਜ ਨੇ ਕਿਹਾ ਕਿ - 


''ਸ਼੍ਰੀ ਰਾਹੁਲ ਗਾਂਧੀ ਜੀ ਨੂੰ ਰਾਤ ਦੇ 2:00 ਵਜੇ ਵੀ ED ਦੇ ਸੁਪਨੇ ਆਉਂਦੇ ਹਨ। ਪਤਾ ਨਹੀਂ ਕੀ ਸੱਚ ਹੈ ਜਾਂ ਝੂਠ, ਪਰ ਉਨ੍ਹਾਂ ਦਾ ਇਹ ਕਹਿਣਾ ਕਿ ਜੇਕਰ ਉਹ ਆਏ ਤਾਂ ਮੈਂ ਉਨ੍ਹਾਂ ਨੂੰ ਚੰਗਾ ਨਾਸ਼ਤਾ ਪਰੋਸ ਦਿਆਂਗਾ, ਕਾਂਗਰਸ ਦੇ ਕਿਰਦਾਰ ਨੂੰ ਬਿਆਨ ਕਰਦਾ ਹੈ ਕਿਉਂਕਿ ਛਾਪਾਮਾਰ ਟੀਮ ਨੂੰ ਨਾਸ਼ਤਾ ਪਰੋਸਣਾ ਵੀ ਭ੍ਰਿਸ਼ਟਾਚਾਰ ਹੈ।''


ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ - ਦੋ ਵਿਚੋਂ ਇਕ ਨੂੰ ਸੰਸਦ ’ਚ ਮੇਰਾ ਚੱਕਰਵਿਊ ਵਾਲਾ ਭਾਸ਼ਣ ਪਸੰਦ ਨਹੀਂ ਆਇਆ। ਉਨ੍ਹਾਂ ਕਿਹਾ ਕਿ ਈ.ਡੀ. ਦੇ ਅੰਦਰੂਨੀ ਸੂਤਰਾਂ ਨੇ ਮੈਨੂੰ ਦੱਸਿਆ ਕਿ ਮੇਰੇ ਖ਼ਿਲਾਫ਼ ਛਾਪੇਮਾਰੀ ਦੀ ਯੋਜਨਾ ਬਣਾਈ ਜਾ ਰਹੀ ਹੈ। 


ਉਨ੍ਹਾਂ ਅੱਗੇ ਕਿਹਾ ਕਿ ਮੈਂ ਖੁੱਲ੍ਹੀਆਂ ਬਾਹਾਂ ਨਾਲ ਈ.ਡੀ. ਅਧਿਕਾਰੀਆਂ ਦਾ ਇੰਤਜ਼ਾਰ ਕਰ ਰਿਹਾ ਹਾਂ। ਮੇਰੇ ਵਲੋਂ ਚਾਹ ਅਤੇ ਬਿਸਕੁਟ। ਸੋਮਵਾਰ ਨੂੰ 'ਚੱਕਰਵਿਊ' ਅਲੰਕਾਰ ਦੀ ਵਰਤੋਂ ਕਰਦੇ ਹੋਏ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਸੀ ਕਿ ਚਾਰੇ ਪਾਸੇ ਡਰ ਦਾ ਮਾਹੌਲ ਹੈ। ਛੇ ਲੋਕਾਂ ਦਾ ਟੋਲਾ ਪੂਰੇ ਦੇਸ਼ ਨੂੰ 'ਚਕ੍ਰਵਿਊ' 'ਚ ਫਸਾ ਰਿਹਾ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ