Rahul Gandhi: ਰਾਹੁਲ ਗਾਂਧੀ ਨੂੰ ਮੁੜ ਕਿਉਂ ਅਲਾਟ ਕੀਤਾ 12 ਤੁਗਲਕ ਲੇਨ ਵਾਲਾ ਬੰਗਲਾ, ਜਾਣੋ ਕਾਰਨ
Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਤੋਂ ਇਕ ਦਿਨ ਬਾਅਦ ਮੰਗਲਵਾਰ (8 ਅਗਸਤ) ਨੂੰ ਪੁਰਾਣਾ ਸਰਕਾਰੀ ਬੰਗਲਾ ਅਲਾਟ ਕੀਤਾ ਗਿਆ ਹੈ।
Rahul Gandhi Gets Bunglow: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਤੋਂ ਇਕ ਦਿਨ ਬਾਅਦ ਮੰਗਲਵਾਰ (8 ਅਗਸਤ) ਨੂੰ ਪੁਰਾਣਾ ਸਰਕਾਰੀ ਬੰਗਲਾ ਅਲਾਟ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ (4 ਅਗਸਤ) ਨੂੰ ਮੋਦੀ ਸਰਨੇਮ ਨਾਲ ਜੁੜੇ ਮਾਣਹਾਨੀ ਮਾਮਲੇ 'ਚ ਉਨ੍ਹਾਂ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ: Onion Prices : ਟਮਾਟਰ ਤੋਂ ਬਾਅਦ ਰਵਾ ਸਕਦੈ ਪਿਆਜ਼ ਵੀ, ਜਾਣੋ ਕਦੋਂ ਤੇ ਕਿੰਨੀਆਂ ਵੱਧ ਸਕਦੀਆਂ ਨੇ ਕੀਮਤਾਂ
ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਅਤੇ ਉਨ੍ਹਾਂ ਨੂੰ ਮੁੜ ਬੰਗਲਾ ਮਿਲ ਗਿਆ। ਰਾਹੁਲ ਗਾਂਧੀ ਨੂੰ ਗੁਜਰਾਤ ਦੀ ਇੱਕ ਅਦਾਲਤ ਨੇ ਮੋਦੀ ਸਰਨੇਮ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ। ਫਿਰ ਉਨ੍ਹਾਂ ਦਾ ਸਰਕਾਰੀ ਬੰਗਲਾ ਵਾਪਸ ਲੈ ਲਿਆ ਗਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਹਾਈ ਕੋਰਟ ਪੁੱਜੇ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਆਖਿਰਕਾਰ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਰਾਹਤ ਦੇ ਦਿੱਤੀ ਹੈ।
ਰਾਹੁਲ ਗਾਂਧੀ ਨੇ ਕਦੋਂ ਖਾਲੀ ਕੀਤਾ ਸੀ ਬੰਗਲਾ?
ਰਾਹੁਲ ਗਾਂਧੀ ਨੇ 22 ਅਪ੍ਰੈਲ ਨੂੰ 19 ਸਾਲਾਂ ਬਾਅਦ ਦਿੱਲੀ ਦਾ 12 ਤੁਗਲਕ ਲੇਨ ਵਾਲਾ ਬੰਗਲਾ ਖਾਲੀ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸੱਚਾਈ ਦੀ ਜੋ ਵੀ ਕੀਮਤ, ਉਹ ਚੁਕਾਉਣਗੇ। ਉਹ ਇਸ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਨੇ ਮੈਨੂੰ ਘਰ ਦਿੱਤਾ ਸੀ, ਪਰ ਉਹ ਖੋਹ ਲਿਆ ਗਿਆ, ਕੋਈ ਗੱਲ ਨਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Knife rules in India: ਇੰਨ੍ਹੇ ਇੰਚ ਤੋਂ ਲੰਬਾ ਰੱਖਿਆ ਚਾਕੂ ਤਾਂ ਹੋਵੇਗੀ ਜੇਲ, ਜਾਣੋ ਕੀ ਹੈ ਇਸ ਨਾਲ ਸਬੰਧਤ ਕਾਨੂੰਨ