Rahul Gandhi: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ 'ਚ ਬੰਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਹੈ, ਜਦੋਂ ਰਾਹੁਲ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਬਸਵਰਾਜ ਬੋਮਈ 'ਤੇ ਕਮਿਸ਼ਨ ਗਬਨ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਜਪਾ ਨੇਤਾ ਨੇ ਰਾਹੁਲ 'ਤੇ ਮਾਮਲਾ ਦਰਜ ਕਰਵਾਇਆ ਸੀ।


ਇਸ ਮਾਮਲੇ 'ਚ ਭਾਜਪਾ ਦੇ ਵਕੀਲ ਵਿਨੋਦ ਨੇ ਕਿਹਾ ਕਿ 2023 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਇੱਕ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਸੀ, ਜਿਸ 'ਚ ਕਿਹਾ ਗਿਆ ਸੀ ਕਿ ਭਾਜਪਾ ਮੁਸੀਬਤਾਂ ਵਾਲੀ ਸਰਕਾਰ ਹੈ। ਇਹ ਗਲਤ ਇਲਜ਼ਾਮ ਹੈ। ਇਸ 'ਤੇ ਅਸੀਂ ਅਦਾਲਤ ਤੱਕ ਪਹੁੰਚ ਕੀਤੀ ਹੈ। ਦੋ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ। ਰਾਹੁਲ ਗਾਂਧੀ ਨੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ।


ਦੱਸ ਦਈਏ ਕਿ ਇਸ ਮਾਮਲੇ ਵਿੱਚ ਕਾਂਗਰਸ ਨੇਤਾ ਤੇ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਤੇ ਮੁੱਖ ਮੰਤਰੀ ਸਿੱਧਰਮਈਆ ਵੀ ਮੁਲਜ਼ਮ ਹਨ ਪਰ ਅਦਾਲਤ ਨੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਮਾਮਲੇ 'ਚ ਕਰਨਾਟਕ ਭਾਜਪਾ ਨੇ ਕਾਂਗਰਸ 'ਤੇ ਮੁੱਖ ਧਾਰਾ ਦੇ ਅਖਬਾਰਾਂ 'ਚ ਕਥਿਤ ਤੌਰ 'ਤੇ ਝੂਠੇ ਇਸ਼ਤਿਹਾਰ ਜਾਰੀ ਕਰਨ ਦਾ ਦੋਸ਼ ਲਾਇਆ ਸੀ। ਇਸ਼ਤਿਹਾਰ ਵਿੱਚ ਰਾਜ ਦੀ ਤਤਕਾਲੀ ਭਾਜਪਾ ਸਰਕਾਰ 'ਤੇ 2019-2023 ਤੱਕ ਆਪਣੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਗਿਆ ਸੀ।


ਨੋਟ:ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


 


ਭਾਜਪਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਕਾਂਗਰਸ ਨੇ ਪਿਛਲੀ ਸਰਕਾਰ 'ਤੇ ਸਾਰੇ ਜਨਤਕ ਕੰਮਾਂ 'ਚ 40 ਫੀਸਦੀ ਕਮਿਸ਼ਨ ਲੈਣ ਦਾ ਦੋਸ਼ ਲਾਉਂਦਿਆਂ 'ਭ੍ਰਿਸ਼ਟਾਚਾਰ ਰੇਟ ਕਾਰਡ' ਵੀ ਛਾਪਿਆ ਸੀ। ਸ਼ਿਕਾਇਤਕਰਤਾ ਨੇ ਕਾਂਗਰਸ ਪਾਰਟੀ 'ਤੇ ਪਿਛਲੀ ਭਾਜਪਾ ਸਰਕਾਰ ਵਿਰੁੱਧ ਬਦਨਾਮੀ ਮੁਹਿੰਮ ਚਲਾਉਣ ਦਾ ਦੋਸ਼ ਲਾਇਆ ਸੀ। ਭਾਜਪਾ ਨੇ ਦੋਸ਼ ਲਾਇਆ ਸੀ ਕਿ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੇ ਖਾਤੇ 'ਤੇ ਇਹ 'ਅਪਮਾਨਜਨਕ ਇਸ਼ਤਿਹਾਰ' ਪੋਸਟ ਕੀਤਾ ਸੀ।