ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਤੋਂ ਬਾਹਰ ਜੱਜਾਂ ਦੀ ਕਾਨਫਰੰਸ ਬਾਰੇ ਉੱਠੇ ਵਿਵਾਦ ਨੂੰ ਬੇਹੱਦ ਸੰਵੇਦਨਸ਼ੀਲ ਦੱਸਦਿਆਂ ਕਾਂਗਰਸ ਨੇ ਬਿਆਨ ਜਾਰੀ ਕੀਤਾ ਹੈ। ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਵਿੱਚ ਕਰ ਕੇ ਜਸਟਿਸ ਲੋਇਆ ਦੀ ਮੌਤ ਦੀ ਜਾਂਚ ਕਰਵਾਉਣ ਦੀ ਗੱਲ ਵੀ ਕਹੀ।


ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਜਸਟਿਸ ਲੋਇਆ ਦੀ ਮੌਤ ਦੀ ਜਾਂਚ ਸੀਨੀਅਰ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ। ਰਾਹੁਲ ਨੇ ਕਿਹਾ ਕਿ ਨਿਆਂ ਪ੍ਰਣਾਲੀ 'ਤੇ ਪੂਰਾ ਦੇਸ਼ ਭਰੋਸਾ ਕਰਦਾ ਹੈ, ਇਸ ਲਈ ਉਨ੍ਹਾਂ ਦੀ ਗੱਲ 'ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਜੱਜਾਂ ਦਾ ਕਹਿਣਾ ਕਿ ਲੋਕਤੰਤਰ ਨੂੰ ਖ਼ਤਰਾ, ਕਾਫੀ ਸੰਵੇਦਨਸ਼ੀਲ ਮਸਲਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਨੇ ਜੱਜਾਂ ਦੀ ਗੱਲ 'ਤੇ ਧਿਆਨ ਦੇਣ 'ਤੇ ਜ਼ੋਰ ਦਿੱਤਾ।

ਅੱਜ ਸਵੇਰੇ ਸੁਪਰੀਮ ਕੋਰਟ ਦੇ ਚਾਰ ਜਸਿਟਸ ਨੇ ਵੀ ਮੀਡੀਆ ਸਾਹਮਣੇ ਸੋਹਾਰਬੁੱਦੀਨ ਸ਼ੇਖ ਮੁਠਭੇੜ ਮਾਮਲੇ ਦੀ ਸੁਣਵਾਈ ਕਰਨ ਵਾਲੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਬੀ.ਐਚ. ਲੋਇਆ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦੀ ਜਾਂਚ ਹੋਣ ਬਾਰੇ ਦਾ ਜ਼ਿਕਰ ਕੀਤਾ ਸੀ।