ਪੜਚੋਲ ਕਰੋ

ਗੁਜਰਾਤ 'ਚ ਹੀ ਜੀ.ਐਸ.ਟੀ. ਕਾਰਨ 30 ਲੱਖ ਨੌਜਵਾਨਾਂ ਦਾ ਰੁਜ਼ਗਾਰ ਗਿਆ: ਰਾਹੁਲ

ਮੰਡੀ: ਜੀ.ਐਸ.ਟੀ. ਵਿੱਚ ਕਾਰੋਬਾਰੀਆਂ ਨੂੰ ਦਿੱਤੀ ਗਈ ਰਾਹਤ ਬਾਰੇ ਗੁਜਰਾਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਕੁਝ ਸਮਾਂ ਬਾਅਦ ਹੀ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ 'ਤੇ ਫਿਰ ਨਿਸ਼ਾਨਾ ਲਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਸ਼ਨੀਵਾਰ ਨੂੰ ਇਕ ਰੈਲੀ 'ਚ ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਲਦਬਾਜ਼ੀ 'ਚ ਜੀ.ਐਸ.ਟੀ. ਲਾਗੂ ਕਰਨ ਕਾਰਨ ਲੋਕਾਂ ਨੂੰ ਆਪਣੀਆਂ ਨੌਕਰੀਆਂ ਤਕ ਗੁਆਉਣੀਆਂ ਪਈਆਂ। ਰਾਹੁਲ ਨੇ ਮਜ਼ਾਕੀਆ ਲਹਿਜ਼ੇ 'ਚ ਪੀ.ਐਮ. ਮੋਦੀ ਅਤੇ ਇੱਕ ਰਿਪੋਰਟਰ ਦਰਮਿਆਨ ਹੋਈ ਕਥਿਤ ਗੱਲਬਾਤ ਦੇ ਕਿੱਸੇ ਜ਼ਰਿਏ ਉਨ੍ਹਾਂ 'ਤੇ ਸ਼ਬਦੀ ਹਮਲਾ ਕੀਤਾ। ਰਾਹੁਲ ਨੇ ਕਿਹਾ- ਗੁਜਰਾਤ 'ਚ ਜੀ.ਐਸ.ਟੀ. ਕਾਰਨ 30 ਲੱਖ ਨੌਜਵਾਨਾਂ ਨੂੰ ਨੌਕਰੀ ਗੁਆਉਣੀ ਪਈ। ਰਾਹੁਲ ਨੇ ਇਲਜ਼ਾਮ ਲਾਇਆ ਕਿ ਐਨ.ਡੀ.ਏ. ਸਰਕਾਰ ਦੀਆਂ ਆਰਥਕ ਨੀਤੀਆਂ ਕਾਰਨ ਬੇਰੁਜ਼ਗਾਰੀ ਵਧੀ ਹੈ। ਰਾਹੁਲ ਮੁਤਾਬਕ ਸਿਰਫ ਗੁਜਰਾਤ 'ਚ 50 ਲੱਖ ਬੇਰੋਜ਼ਗਾਰ ਨੌਜਵਾਨ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਜੀ.ਐਸ.ਟੀ. ਦੀ ਵੱਧ ਤੋਂ ਵੱਧ ਦਰ 18 ਫ਼ੀ ਸਦੀ ਰੱਖਣ ਦੀ ਗੱਲ ਕਹੀ ਸੀ ਪਰ ਮੋਦੀ ਸਰਕਾਰ ਨੇ ਇਸ ਨੂੰ 28 ਫ਼ੀ ਸਦੀ ਕਰ ਦਿੱਤਾ। ਰਾਹੁਲ ਮੁਤਾਬਕ ਛੋਟਾ ਅਤੇ ਮੱਧ ਵਰਗੀ ਕਾਰੋਬਾਰੀ ਇੰਨਾ ਟੈਕਸ ਦਾ ਬੋਝ ਨਹੀਂ ਚੁੱਕ ਸਕਦਾ। ਰਾਹੁਲ ਨੇ ਬੇਹਦ ਦਿਲਚਸਪ ਢੰਗ ਨਾਲ ਮੋਦੀ 'ਤੇ ਕਈ ਵਾਰ ਕੀਤੇ। ਉਨ੍ਹਾਂ ਇੱਕ ਕਾਲਪਨਿਕ ਕਿੱਸੇ ਦਾ ਜ਼ਿਕਰ ਕੀਤਾ ਜਿਸ ਮੁਤਬਾਕ ਇੱਕ ਰਿਪੋਰਟਰ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਉਨ੍ਹਾਂ ਦੀ ਪਹਾੜਾਂ ਦੀ ਯਾਤਰਾ ਬਾਰੇ ਸਵਾਲ ਕੀਤਾ। ਰਾਹੁਲ ਨੇ ਦੱਸਿਆ ਕਿ ਰਿਪੋਰਟਰ ਦੇ ਸੁਆਲ 'ਤੇ ਮੋਦੀ ਨੇ ਕਿਹਾ ਸੀ ਕਿ ਮੈਨੂੰ ਪਹਾੜ ਘੁੰਮਣੇ ਚੰਗੇ ਲਗਦੇ ਹਨ। ਰਿਪੋਰਟਰ ਨੇ ਪੁੱਛਿਆ ਕਿ ਤੁਸੀਂ ਕਿੰਨੇ ਉੱਚੇ ਪਹਾੜ ਤੱਕ ਗਏ ਹੋ? ਪ੍ਰਧਾਨ ਮੰਤਰੀ ਨੇ ਕਿਹਾ ਮੈਂ 25,000 ਫੁੱਟ ਉੱਚੇ ਪਹਾੜ ਘੁੰਮ ਚੁੱਕਿਆ ਹਾਂ। ਰਾਹੁਲ ਦੇ ਇਸ ਕਿੱਸੇ ਤੋਂ ਬਾਅਦ ਸਾਰੇ ਲੋਕ ਹੱਸਣ ਲੱਗ ਪਏ। ਰਾਹੁਲ ਨੇ ਕਿਹਾ ਕਿ ਭਾਰਤ 'ਚ ਸਿਰਫ ਕੰਚਨਜੰਗਾ ਹੈ, ਜਿਸ ਦੀ ਉਚਾਈ 25,000 ਫੁੱਟ ਦੇ ਕਰੀਬ ਹੈ। ਪ੍ਰਧਾਨ ਮੰਤਰੀ ਦੇ ਦਾਅਵੇ 'ਤੇ ਸਵਾਲ ਚੁੱਕਦੇ ਹੋਏ ਰਾਹੁਲ ਨੇ ਕਿਹਾ ਸਾਡੇ ਮੋਦੀ ਸਿਰਫ ਚੱਪਲ ਪਾ ਕੇ ਹੀ ਕੰਚਨਜੰਗਾ ਘੁੰਮ ਆਏ ਹਨ। ਸੱਚਾਈ ਤਾਂ ਇਹ ਹੈ ਕਿ ਪੀ.ਐਮ. ਚੱਪਲ ਪਾ ਕੇ ਤਾਂ ਨਹੀਂ ਬੂਟ ਪਾ ਕੇ ਹਿਮਾਚਲ ਦੇ ਕਈ ਇਲਾਕੇ ਘੁੰਮ ਗਏ ਹਨ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget