ਨਵੀਂ ਦਿੱਲੀ: ਕਿਸਾਨਾਂ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਪੀਐਮ ਮੋਦੀ 'ਤੇ ਹਮਲਾਵਰ ਰੁਖ ਜਾਰੀ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਇਕ ਸਮਾਗਮ ਚ' ਕ੍ਰਿਕਟਰ ਵਿਰਾਟ ਕੋਹਲੀ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ 'ਤੇ ਨਿਸ਼ਾਨਾ ਵਿੰਨ੍ਹਿਆ।
ਉਨ੍ਹਾਂ ਇਕ ਖ਼ਬਰ ਦਾ ਸਕ੍ਰੀਨਸ਼ੌਟ ਸਾਂਝਾ ਕਰਦਿਆਂ ਕਿਹਾ, 'ਮੋਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਦੀ ਬਜਾਇ, PR 'ਚ ਲੱਗੇ ਹਨ।'
ਪ੍ਰਧਾਨ ਮੰਤਰੀ ਮੋਦੀ ਨੇ 'ਫਿਟ ਇੰਡੀਆ ਮੂਵਮੈਂਟ' ਦੀ ਪਹਿਲੀ ਵਰ੍ਹੇਗੰਢ ਮੌਕੇ ਫਿਟਨੈਸ ਪ੍ਰਤੀ ਜਾਗਰੂਕ ਹਸਤੀਆਂ ਅਤੇ ਮਾਹਿਰਾਂ ਨਾਲ ਗੱਲ ਕੀਤੀ। ਇਸ ਪ੍ਰੋਗਰਾਮ 'ਚ ਵਿਰਾਟ ਕੋਹਲੀ ਵੀ ਮੌਜੂਦ ਰਹੇ। ਇਸ ਦੌਰਾਨ ਪੀਐਮ ਮੋਦੀ ਨੇ ਵਿਰਾਟ ਕੋਹਲੀ ਨੂੰ ਕਿਹਾ, 'ਤੁਹਾਡੇ ਕਾਰਨ ਦਿੱਲੀ ਦੇ ਛੋਟੇ ਭਟੂਰਿਆਂ ਦਾ ਨੁਕਸਾਨ ਹੋਇਆ ਹੋਵੇਗਾ।' ਇਸ ਬਿਆਨ ਦਾ ਰਾਹੁਲ ਗਾਂਧੀ ਨੇ ਜ਼ਿਕਰ ਕੀਤਾ ਹੈ।'
ਅਸਤੀਫੇ ਮਗਰੋਂ ਹੁਣ ਹਰਸਿਮਰਤ ਬਾਦਲ ਦੀ ਕੇਂਦਰ ਨੂੰ ਸਿੱਧੂ ਚੁਣੌਤੀ
ਪੰਜਾਬ ਦੇ ਅੰਗ-ਸੰਗ: ਦਿਖਾਵੇ ਤੇ ਚਕਾਚੌਂਧ 'ਚ ਪੰਜਾਬੀ ਭੁੱਲੇ ਅਸਲ ਵਿਆਹ ਦਾ ਸੁਆਦ, ਇਹ ਸੀ ਵਿਆਹ ਦੇ ਰਸਮ-ਰਿਵਾਜ਼
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ