ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨੌਜਵਾਨਾਂ ਨੂੰ ਨੌਕਰੀਆਂ ਨਾ ਦੇਣ ਦਾ ਦੋਸ਼ ਲਾਉਂਦਿਆਂ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ, "ਦੇਸ਼ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਨਹੀਂ ਕਰਵਾ ਸਕੇਗਾ। ਮੀਡੀਆ ਨੇ ਮੇਰਾ ਮਜ਼ਾਕ ਉਡਾਇਆ ਜਦੋਂ ਮੈਂ ਦੇਸ਼ ਨੂੰ ਚੇਤਾਵਨੀ ਦਿੱਤੀ ਕਿ ਕੋਵਿਡ-19 ਨਾਲ ਭਾਰੀ ਨੁਕਸਾਨ ਹੋਏਗਾ। ਅੱਜ ਮੈਂ ਕਹਿ ਰਿਹਾ ਹਾਂ ਕਿ ਸਾਡਾ ਦੇਸ਼ ਰੁਜ਼ਗਾਰ ਨਹੀਂ ਦੇ ਸਕੇਗਾ। ਜੇ ਤੁਸੀਂ ਸਹਿਮਤ ਨਹੀਂ ਹੋ, ਤਾਂ 6-7 ਮਹੀਨੇ ਇੰਤਜ਼ਾਰ ਕਰੋ।"
ਇਹ ਵੀ ਪੜ੍ਹੋ: ਭਾਰਤ 'ਚ ਇੱਕੋ ਦਿਨ 70,000 ਦੇ ਕਰੀਬ ਨਵੇਂ ਕੋਰੋਨਾ ਕੇਸ, ਹੁਣ ਤਕ 54,000 ਲੋਕਾਂ ਦੀ ਮੌਤ

ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਰਾਹੁਲ ਗਾਂਧੀ ਬੋਲ ਰਹੇ ਸਨ। ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ, ਆਰਥਿਕਤਾ, ਨੌਜਵਾਨਾਂ ਨੂੰ ਰੁਜ਼ਗਾਰ ਤੇ ਸਰਹੱਦ 'ਤੇ ਤਣਾਅ ਦੇ ਵਧ ਰਹੇ ਕੇਸਾਂ ਕਾਰਨ ਲਗਾਤਾਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ


 

ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ