ਪੜਚੋਲ ਕਰੋ
Advertisement
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਰਾਹੁਲ ਗਾਂਧੀ ਨੇ ਕੁਝ ਇਸ ਤਰ੍ਹਾਂ ਭੇਂਟ ਕੀਤੀ ਸ਼ਰਧਾਂਜਲੀ
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ ਹੈ। ਰਾਹੁਲ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।
ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦਿਮਾਗ ਦੇ ਕਲੌਟ ਸਰਜਰੀ ਤੋਂ ਬਾਅਦ ਉਹ ਵੈਂਟੀਲੇਟਰ 'ਤੇ ਸੀ। ਪ੍ਰਣਬ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸੀ। ਸਾਬਕਾ ਰਾਸ਼ਟਰਪਤੀ ਨੂੰ 10 ਅਗਸਤ ਨੂੰ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਣਬ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ ਹੈ। ਸਾਬਕਾ ਰਾਸ਼ਟਰਪਤੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।
ਵੇਖੋ ਰਾਹੁਲ ਗਾਂਧੀ ਗਾਂਧੀ ਦਾ ਟਵੀਟ:
ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਵੀ ਮੁਖਰਜੀ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪ੍ਰਣਬ ਮੁਖਰਜੀ ਇੱਕ ਮਹਾਨ ਰਾਜਨੇਤਾ ਸੀ ਤੇ ਉਨ੍ਹਾਂ ਦੇ ਜਾਣ ਨਾਲ ਦੇਸ਼ ਨੂੰ ਵੱਡਾ ਨੁਕਸਾਨ ਹੋਇਆ ਹੈ। ਉਨ੍ਹੈਂ ਨੂੰ ਆਮ ਆਦਮੀ ਨਾਲ ਆਰਥਿਕਤਾ ਨਾਲ ਜੁੜੇ ਮੁੱਦਿਆਂ ਦੀ ਡੂੰਘੀ ਸਮਝ ਸੀ। ਦੇਸ਼ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾਂ ਰਿਣਦਾਤਾ ਰਹੇਗਾ। ਦੱਸ ਦਈਏ ਕਿ ਕਾਂਗਰਸ ਦੀ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕੁਝ ਪਲਾਂ ਦਾ ਮੌਨ ਰੱਖਕੇ ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ ਗਈ। ਪ੍ਰਣਬ ਮੁਖਰਜੀ ਦੀ ਸੋਮਵਾਰ ਨੂੰ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਅਭੀਜੀਤ ਨੇ ਦਿੱਤੀ। ਮੁਖਰਜੀ 84 ਸਾਲਾਂ ਦੇ ਸੀ। ਮੁਖਰਜੀ ਨੂੰ 10 ਅਗਸਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਨਹੀਂ ਰਹੇ ਪ੍ਰਣਬ ਮੁਖਰਜੀ, ਕਈ ਦਿਨਾਂ ਤੋਂ ਸੀ ਬਿਮਾਰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਹੋਇਆ ਦੇਹਾਂਤ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904With great sadness, the nation receives the news of the unfortunate demise of our former President Shri Pranab Mukherjee. I join the country in paying homage to him. My deepest condolences to the bereaved family and friends. pic.twitter.com/zyouvsmb3V
— Rahul Gandhi (@RahulGandhi) August 31, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement