ਹਿਮਾਚਲ ਪ੍ਰਦੇਸ਼ ਦੇ ਰਸਤੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਸੋਨੀਪਤ ਦੇ ਮਦੀਨਾ ਅਤੇ ਬੜੌਦਾ ਪਿੰਡਾਂ ਦੇ ਖੇਤਾਂ 'ਚ ਪਹੁੰਚੇ। ਉਥੇ ਝੋਨੇ ਦੀ ਲਵਾਈ ਚੱਲ ਰਹੀ ਸੀ। ਰਾਹੁਲ ਨੇ ਟਰੈਕਟਰ ਨਾਲ ਖੇਤ ਵਾਹਿਆ ਅਤੇ ਮਜ਼ਦੂਰਾਂ ਨਾਲ ਮਿਲ ਕੇ ਕੰਮ ਕਰਦੇ ਦੇਖਿਆ ਗਏ। ਰਾਹੁਲ ਨੇ ਮਜ਼ਦੂਰਾਂ ਨਾਲ ਵੀ ਗੱਲਬਾਤ ਵੀ ਕੀਤੀ। ਇਸ ਤੋਂ ਇਲਾਵਾ ਮਜ਼ਦੂਰਾਂ ਦੇ ਨਾਲ ਖੇਤਾਂ ਦੇ ਵਿੱਚ ਝੋਨਾ ਲਗਾਉਂਦੇ ਵੀ ਦਿਖਾਈ ਦਿੱਤੇ।
ਕਿਸਾਨ ਬਣੇ ਰਾਹੁਲ ਗਾਂਧੀ
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅਚਾਨਕ ਸੋਨੀਪਤ ਪਹੁੰਚ ਗਏ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਕਿਸਾਨਾਂ ਨੂੰ ਮਿਲਣ ਸਿੱਧੇ ਉਨ੍ਹਾਂ ਦੇ ਖੇਤ ਗਏ। ਉਸ ਸਮੇਂ ਉੱਥੇ ਝੋਨਾ ਲਾਇਆ ਜਾ ਰਿਹਾ ਸੀ। ਖੇਤ ਪਾਣੀ ਨਾਲ ਭਰਿਆ ਹੋਇਆ ਸੀ ਅਤੇ ਰਾਹੁਲ ਗਾਂਧੀ ਹੋਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਜੋ ਕਿ ਝੋਨੇ ਦੀ ਲਗਾਈ ਕਰ ਰਹੇ ਸਨ, ਝੋਨਾ ਲਾਉਣ ਵਾਲੀ ਥਾਂ 'ਤੇ ਪਹੁੰਚੇ। ਫੋਟੋ 'ਚ ਦਿਖਾਈ ਦੇ ਰਿਹਾ ਹੈ ਕਿ ਰਾਹੁਲ ਗਾਂਧੀ ਉੱਥੇ ਮੌਜੂਦ ਆਮ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਤੋਂ ਇਲਾਵਾ ਇੱਕ ਹੋਰ ਫੋਟੋ ਵਿੱਚ ਰਾਹੁਲ ਗਾਂਧੀ ਖੇਤ ਵਿੱਚ ਟਰੈਕਟਰ ਚਲਾਉਂਦੇ ਵੀ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਹਰਿਆਣਾ ਵਿੱਚ ਕੁਝ ਮਹੀਨਿਆਂ ਬਾਅਦ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੀ ਕਮਰ ਕੱਸ ਲਈ ਹੈ। ਹਾਲ ਹੀ 'ਚ ਕਈ ਵਾਰ ਦੇਖਿਆ ਗਿਆ ਹੈ ਕਿ ਰਾਹੁਲ ਗਾਂਧੀ ਆਮ ਲੋਕਾਂ ਕੋਲ ਜਾ ਕੇ ਉਨ੍ਹਾਂ ਨੂੰ ਮਿਲ ਰਹੇ ਹਨ। ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਨੂੰ ਟਰੱਕ ਦੀ ਸਵਾਰੀ ਕਰਦੇ ਦੇਖਿਆ ਗਿਆ ਸੀ। ਅਜਿਹਾ ਕਰਕੇ ਰਾਹੁਲ ਗਾਂਧੀ ਆਮ ਜਨਤਾ ਨਾਲ ਜੁੜਨ ਦੀ ਕੋਸ਼ਿਸ਼ ਕਰ ਰਹੇ ਹਨ।
ਰਾਹੁਲ ਗਾਂਧੀ ਨੂੰ ਵੱਡਾ ਝਟਕਾ
ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ (7 ਜੁਲਾਈ) ਨੂੰ ਮੋਦੀ ਸਰਨੇਮ ਨਾਲ ਸਬੰਧਤ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਦੋ ਸਾਲ ਦੀ ਸਜ਼ਾ ਵਾਲਾ ਹੇਠਲੀ ਅਦਾਲਤ ਦਾ ਫੈਸਲਾ ਸਹੀ ਹੈ। ਇਸ ਦੇ ਨਾਲ ਹੀ ਕਾਂਗਰਸ ਅਤੇ ਭਾਜਪਾ ਵਿਚਾਲੇ ਬਿਆਨਬਾਜ਼ੀ ਤੇਜ਼ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।