ਨਵੀਂ ਦਿੱਲੀ: ਕਾਰਜਕਾਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸਾਲ 2019-20 ਲਈ ਅੰਤ੍ਰਿਮ ਬਜਟ ਪੇਸ਼ ਕੀਤਾ ਹੈ, ਜਿਸ 'ਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਤਕੜਾ ਸ਼ਬਦੀ ਵਾਰ ਕੀਤਾ ਹੈ। ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਟਵੀਟ ਕੀਤਾ ਹੈ ਕਿ ਇਹ ਆਖਰੀ ਜੁਮਲਾ ਬਜਟ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਪੰਜ ਸਾਲਾਂ ਦੌਰਾਨ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਹੋ ਗਈ।


ਰਾਹੁਲ ਗਾਂਧੀ ਨੇ ਲਿਖਿਆ ਕਿ ਡੀਅਰ ਨੋਮੋ, ਤੁਹਾਡੀ ਅਸਮਰੱਥਾ ਤੇ ਹੰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਉਨ੍ਹਾਂ ਨੂੰ ਰੋਜ਼ 17 ਰੁਪਏ ਦੇ ਕੇ ਤੁਸੀਂ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਆਪਣੇ ਬਜਟ ਵਿੱਚ ਪੀਐਮ ਕਿਸਾਨ ਯੋਜਨਾ ਤਹਿਤ ਛੋਟੇ ਕਿਸਾਨਾਂ (ਦੋ ਹੈਕਟੇਅਰ ਯਾਨੀ ਪੰਜ ਕਿੱਲਿਆਂ ਦੇ ਮਾਲਕ) ਨੂੰ ਸਾਲਾਨਾ ਛੇ ਹਜ਼ਾਰਾ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਆਪਣੇ ਭਾਸ਼ਣ ਦੌਰਾਨ ਇਹ ਵੀ ਦਾਅਵਾ ਕੀਤਾ ਸੀ ਕਿ ਇਸ ਨਾਲ ਦੇਸ਼ ਦੇ 12 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ।