ਪੜਚੋਲ ਕਰੋ
Advertisement
Defamation Case : ਸੁਪਰੀਮ ਕੋਰਟ ਤੋਂ ਰਾਹਤ ਮਿਲਣ 'ਤੇ ਰਾਹੁਲ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ, 'ਚਾਹੇ ਕੁੱਝ ਵੀ ਹੋਵੇ...'
Rahul Gandhi On Supreme Court Decision : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੱਡਾ ਹੁਕਮ ਦਿੰਦੇ ਹੋਏ ਮੋਦੀ ਸਰਨੇਮ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ
Rahul Gandhi On Supreme Court Decision : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੱਡਾ ਹੁਕਮ ਦਿੰਦੇ ਹੋਏ ਮੋਦੀ ਸਰਨੇਮ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਦੇ ਜੱਜ ਵੱਲੋਂ ਵੱਧ ਤੋਂ ਵੱਧ ਸਜ਼ਾ ਸੁਣਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਅੰਤਿਮ ਫੈਸਲਾ ਆਉਣ ਤੱਕ ਦੋਸ਼ੀ ਠਹਿਰਾਉਣ ਦੇ ਹੁਕਮ 'ਤੇ ਰੋਕ ਲਗਾਉਣ ਦੀ ਜ਼ਰੂਰਤ ਹੈ।
Come what may, my duty remains the same.
— Rahul Gandhi (@RahulGandhi) August 4, 2023
Protect the idea of India.
ਅਦਾਲਤ ਦੇ ਇਸ ਫੈਸਲੇ 'ਤੇ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ। ਉਸ ਨੇ ਕਿਹਾ, "ਚਾਹੇ ਕੁੱਝ ਵੀ ਹੋ , ਮੇਰਾ ਫਰਜ਼ ਉਹੀ ਰਹੇਗਾ। ਭਾਰਤ ਦੇ ਵਿਚਾਰ ਦੀ ਰੱਖਿਆ ਕਰਨਾ।" 23 ਮਾਰਚ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਗੁਜਰਾਤ ਦੇ ਸੂਰਤ ਦੀ ਅਦਾਲਤ ਨੇ ਮੋਦੀ ਸਰਨੇਮ ਕੇਸ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਕਿਉਂ ਮਿਲੀ ਸੀ ਰਾਹੁਲ ਗਾਂਧੀ ਨੂੰ ਸਜ਼ਾ?ਰਾਹੁਲ ਗਾਂਧੀ ਖਿਲਾਫ਼ ਮੋਦੀ ਸਰਨੇਮ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਭਾਜਪਾ ਨੇਤਾ ਪੂਰਨਾਸ਼ ਮੋਦੀ ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਰਾਹੁਲ ਗਾਂਧੀ ਨੇ 2019 ਵਿੱਚ ਕਰਨਾਟਕ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਸੀ ਕਿ ਸਾਰੇ ਚੋਰਾਂ ਦਾ ਇੱਕ ਹੀ ਉਪਨਾਮ ਮੋਦੀ ਕਿਵੇਂ ਹੋ ਸਕਦਾ ਹੈ। ਸਜ਼ਾ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਚਲੀ ਗਈ ਸੀ।ਕਾਂਗਰਸ ਨੇ ਲੋਕ ਸਭਾ ਸਪੀਕਰ ਤੋਂ ਕੀਤੀ ਮੈਂਬਰਸ਼ਿਪ ਬਹਾਲ ਕਰਨ ਦੀ ਮੰਗ
ਹੁਣ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਅਪੀਲ ਕੀਤੀ। ਕਾਂਗਰਸ ਨੇ ਮੰਗ ਕੀਤੀ ਹੈ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਜਲਦੀ ਤੋਂ ਜਲਦੀ ਬਹਾਲ ਕੀਤੀ ਜਾਵੇ। ਇਸ ਦੇ ਨਾਲ ਹੀ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਕਾਂਗਰਸ ਦੇ ਮੁੱਖ ਦਫ਼ਤਰ ਪੁੱਜੇ ਰਾਹੁਲ ਗਾਂਧੀ ਦਾ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਅੰਮ੍ਰਿਤਸਰ
Advertisement