Rahul Gandhi On Ajay Kumar: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਯਾਨੀਕਿ ਅੱਜ 05 ਜੁਲਾਈ ਨੂੰ ਅਗਨੀਵੀਰ ਯੋਜਨਾ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਇਕ ਵਾਰ ਫਿਰ ਨਿਸ਼ਾਨਾ ਸਾਧਿਆ ਅਤੇ ਦੁਹਰਾਇਆ ਕਿ ਅਜੈ ਕੁਮਾਰ ਦੇ ਪਰਿਵਾਰ ਨੂੰ ਅੱਜ ਤੱਕ ਸਰਕਾਰ ਤੋਂ ਕੋਈ ਸਹਾਇਤਾ ਨਹੀਂ ਮਿਲੀ ਹੈ। ਉਨ੍ਹਾਂ ਦੀਆਂ ਟਿੱਪਣੀਆਂ ਉਦੋਂ ਆਈਆਂ ਹਨ ਜਦੋਂ ਐਡੀਸ਼ਨਲ ਡਾਇਰੈਕਟੋਰੇਟ ਜਨਰਲ ਆਫ ਪਬਲਿਕ ਇਨਫਰਮੇਸ਼ਨ (ADGPI) ਨੇ 3 ਜੁਲਾਈ ਨੂੰ ਇੱਕ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਅਜੈ ਕੁਮਾਰ (ajay kumar) ਦੇ ਪਰਿਵਾਰ ਨੂੰ 98.39 ਲੱਖ ਰੁਪਏ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ।

ਕਾਂਗਰਸ ਸਾਂਸਦ ਰਾਹੁਲ ਗਾਂਧੀ (Rahul Gandhi) ਨੇ ਅਗਨੀਵੀਰ (agniveer) ਅਜੈ ਅਜੈ ਕੁਮਾਰ ਨੂੰ ਮੁਆਵਜ਼ੇ ਦੇ ਮੁੱਦੇ 'ਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਇੱਕ ਵੀਡੀਓ ਜਾਰੀ ਕੀਤਾ। ਜਿਸ ਵਿੱਚ ਉਨ੍ਹਾਂ ਕਿਹਾ, "ਸ਼ਹੀਦ ਅਗਨੀਵੀਰ ਅਜੈ ਕੁਮਾਰ ਜੀ ਦੇ ਪਰਿਵਾਰ ਨੂੰ ਅੱਜ ਤੱਕ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਮਿਲਿਆ ਹੈ। 'ਮੁਆਵਜ਼ਾ' ਅਤੇ 'ਬੀਮਾ' ਵਿੱਚ ਫਰਕ ਹੈ, ਸ਼ਹੀਦ ਦੇ ਪਰਿਵਾਰ ਨੂੰ ਸਿਰਫ਼ ਬੀਮਾ ਕੰਪਨੀ ਦੁਆਰਾ ਭੁਗਤਾਨ ਕੀਤਾ ਗਿਆ ਸੀ। ਸ਼ਹੀਦ ਅਜੈ ਕੁਮਾਰ ਦੇ ਪਰਿਵਾਰ ਨੂੰ ਉਹ ਸਹਾਇਤਾ ਨਹੀਂ ਮਿਲੀ ਜੋ ਸਰਕਾਰ ਤੋਂ ਮਿਲਣੀ ਚਾਹੀਦੀ ਸੀ।

'ਮੋਦੀ ਸਰਕਾਰ ਸ਼ਹੀਦਾਂ ਨਾਲ ਵਿਤਕਰਾ ਕਰ ਰਹੀ ਹੈ'

ਉਨ੍ਹਾਂ ਅੱਗੇ ਦੋਸ਼ ਲਾਇਆ, "ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰ ਸ਼ਹੀਦ ਦੇ ਪਰਿਵਾਰ ਦਾ ਸਨਮਾਨ ਹੋਣਾ ਚਾਹੀਦਾ ਹੈ ਪਰ ਮੋਦੀ ਸਰਕਾਰ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ। ਸਰਕਾਰ ਜੋ ਵੀ ਕਹੇ, ਇਹ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ ਅਤੇ ਮੈਂ ਇਸ ਨੂੰ ਉਠਾਉਂਦਾ ਰਹਾਂਗਾ।" INDIA ਗਠਜੋੜ ਫੌਜ ਨੂੰ ਕਦੇ ਵੀ ਕਮਜ਼ੋਰ ਨਹੀਂ ਹੋਣ ਦਿਆਂਗੇ।"

 

 

ਅਜੈ ਕੁਮਾਰ ਦੇ ਪਰਿਵਾਰ ਨੇ ਅਗਨੀਵੀਰ ਸਕੀਮ ਬੰਦ ਕਰਨ ਦੀ ਕੀਤੀ ਮੰਗ

ਅਜੈ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਅਗਨੀਵੀਰ ਸਕੀਮ ਬੰਦ ਕਰਨ ਦੀ ਮੰਗ ਕੀਤੀ ਹੈ।