(Source: ECI/ABP News)
Rahul Gandhi Statement : '...ਪਰ ਇਹ ਕਿਉਂ ਹੋਇਆ?', ਸੰਸਦ ਦੀ ਸੁਰੱਖਿਆ 'ਚ ਕੁਤਾਹੀ 'ਤੇ ਰਾਹੁਲ ਗਾਂਧੀ ਦਾ ਪਹਿਲਾ ਬਿਆਨ ਆਇਆ ਸਾਹਮਣੇ
Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ (13 ਦਸੰਬਰ) ਨੂੰ ਸੰਸਦ ਦੀ ਸੁਰੱਖਿਆ 'ਚ ਹੋਈ ਉਲੰਘਣਾ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਹੈ, ਜਿਸ ਨੂੰ ਲੈ ਕੇ ਪੂਰੇ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ।
![Rahul Gandhi Statement : '...ਪਰ ਇਹ ਕਿਉਂ ਹੋਇਆ?', ਸੰਸਦ ਦੀ ਸੁਰੱਖਿਆ 'ਚ ਕੁਤਾਹੀ 'ਤੇ ਰਾਹੁਲ ਗਾਂਧੀ ਦਾ ਪਹਿਲਾ ਬਿਆਨ ਆਇਆ ਸਾਹਮਣੇ rahul-gandhi-says-unemployment-rising-prices-behind-parliament-security-breach Rahul Gandhi Statement : '...ਪਰ ਇਹ ਕਿਉਂ ਹੋਇਆ?', ਸੰਸਦ ਦੀ ਸੁਰੱਖਿਆ 'ਚ ਕੁਤਾਹੀ 'ਤੇ ਰਾਹੁਲ ਗਾਂਧੀ ਦਾ ਪਹਿਲਾ ਬਿਆਨ ਆਇਆ ਸਾਹਮਣੇ](https://feeds.abplive.com/onecms/images/uploaded-images/2023/12/16/fdeb162b4a215bb9632e7ad0c36aca681702719829081647_original.png?impolicy=abp_cdn&imwidth=1200&height=675)
Parliament Security Breach: ਸੰਸਦ ਦੀ ਸੁਰੱਖਿਆ 'ਚ ਕੁਤਾਹੀ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ (16 ਦਸੰਬਰ) ਨੂੰ ਕਿਹਾ ਕਿ ਇਸ ਦੇ ਪਿੱਛੇ ਕਾਰਨ ਬੇਰੁਜ਼ਗਾਰੀ ਅਤੇ ਮਹਿੰਗਾਈ ਹੈ। ਉਨ੍ਹਾਂ ਨੇ ਕਿਹਾ, “ਸੁਰੱਖਿਆ ਵਿੱਚ ਕੁਤਾਹੀ ਹੋਈ ਹੈ, ਪਰ ਅਜਿਹਾ ਕਿਉਂ ਹੋਇਆ? ਸਭ ਤੋਂ ਵੱਡਾ ਮੁੱਦਾ ਬੇਰੋਜ਼ਗਾਰੀ ਦਾ ਮੁੱਦਾ ਹੈ, ਜਿਸ ਨੂੰ ਲੈ ਕੇ ਪੂਰੇ ਦੇਸ਼ 'ਚ ਹਾਹਾਕਾਰ ਮੱਚੀ ਹੋਈ ਹੈ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਭਾਰਤ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ।
ਇਹ ਵੀ ਪੜ੍ਹੋ: Amritsar: 20 ਦਸੰਬਰ ਨੂੰ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਦਾ ਫੈਸਲਾ ਵਾਪਸ , SGPC ਕਾਰਜਕਾਰਨੀ ਨੇ ਲਿਆ ਫੈਸਲਾ
ਕਦੋਂ ਵਾਪਰੀ ਘਟਨਾ?
ਬੁੱਧਵਾਰ (13 ਦਸੰਬਰ) ਨੂੰ ਸੰਸਦ 'ਤੇ 2001 ਦੇ ਅੱਤਵਾਦੀ ਹਮਲੇ ਦੀ ਬਰਸੀ ਮੌਕੇ ਸੁਰੱਖਿਆ ਵਿੱਚ ਵੱਡੀ ਕੁਤਾਹੀ ਵਰਤੀ ਗਈ। ਲੋਕ ਸਭਾ ਦੀ ਕਾਰਵਾਈ ਦੌਰਾਨ ਦੁਪਹਿਰ 1 ਵਜੇ ਦੇ ਕਰੀਬ ਦੋ ਵਿਅਕਤੀ ਦਰਸ਼ਕ ਗੈਲਰੀ ਤੋਂ ਸਦਨ ਦੇ ਅੰਦਰ ਵੜ ਗਏ।
ਇਸ ਤੋਂ ਬਾਅਦ ਕੈਨ ਰਾਹੀਂ ਪੀਲੇ ਰੰਗ ਧੂੰਆਂ ਫੈਲਾ ਦਿੱਤਾ। ਘਟਨਾ ਤੋਂ ਤੁਰੰਤ ਬਾਅਦ ਦੋਵਾਂ ਨੂੰ ਫੜ ਲਿਆ ਗਿਆ। ਇਸ ਦੇ ਨਾਲ ਹੀ ਦੋ ਹੋਰਾਂ ਨੇ ਸੰਸਦ ਭਵਨ ਦੇ ਬਾਹਰ ਪੀਲੇ ਅਤੇ ਲਾਲ ਧੂੰਆ ਛੱਡਣ ਵਾਲੀ ਕੈਨ ਨਾਲ ਪ੍ਰਦਰਸ਼ਨ ਕੀਤਾ।
ਲੋਕ ਸਭਾ ਵਿੱਚ ਛਾਲ ਮਾਰਨ ਵਾਲੇ ਦੋ ਵਿਅਕਤੀਆਂ ਦੀ ਪਛਾਣ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ. ਸਦਨ ਦੇ ਬਾਹਰ ਬੈਠੇ ਦੋ ਵਿਅਕਤੀਆਂ ਦੀ ਪਛਾਣ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਘਸੋ ਖੁਰਦ ਦੀ ਰਹਿਣ ਵਾਲੀ ਨੀਲਮ (42) ਅਤੇ ਲਾਤੂਰ (ਮਹਾਰਾਸ਼ਟਰ) ਦੇ ਵਾਸੀ ਅਮੋਲ ਸ਼ਿੰਦੇ (25) ਵਜੋਂ ਹੋਈ ਹੈ।
ਇਸ ਤੋਂ ਇਲਾਵਾ ਇਸ ਸਭ ਦੇ ਪਿੱਛੇ ਮਾਸਟਰ ਮਾਈਂਡ ਮੰਨੇ ਜਾ ਰਹੇ ਲਲਿਤ ਝਾਅ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸਾਰੇ ਪੰਜ ਮੁਲਜ਼ਮ ਫਿਲਹਾਲ ਪੁਲਿਸ ਦੀ ਹਿਰਾਸਤ ਵਿੱਚ ਹਨ।
ਵਿਰੋਧੀਆਂ ਦੀ ਮੰਗ
ਵਿਰੋਧੀ ਪਾਰਟੀਆਂ ਸੰਸਦ ਦੀ ਸੁਰੱਖਿਆ 'ਚ ਛੇੜਛਾੜ ਦੇ ਮੁੱਦੇ 'ਤੇ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਸ਼ੁੱਕਰਵਾਰ ਨੂੰ ਹੀ ਸੰਸਦ ਦੀ ਕਾਰਵਾਈ ਪੂਰਾ ਦਿਨ ਨਹੀਂ ਚੱਲ ਸਕੀ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਦਨ ਵਿੱਚ ਜਵਾਬ ਦੇਣਾ ਚਾਹੀਦਾ ਹੈ। ਸਰਕਾਰ ਦਾ ਕਹਿਣਾ ਹੈ ਕਿ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਇਸ ਲਈ ਇਸ ਮੁੱਦੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ: ਦਿੱਲੀ ਸਰਕਾਰ ਨੇ ਕਸੂਤਾ ਫਸਾਇਆ ਮਾਨ ! ਪਰਗਟ ਸਿੰਘ ਨੇ ਦਿੱਲੀ ਆਲਾ ਫ਼ੈਸਲਾ ਪੰਜਾਬ ‘ਚ ਲਾਗੂ ਕਰਨ ਦੀ ਕੀਤੀ ਮੰਗ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)