Rahul Gandhi : ਸੂਰਤ ਦੀ ਅਦਾਲਤ ਵੱਲੋਂ ਮੋਦੀ ਸਰਨੇਮ ਬਾਰੇ ਟਿੱਪਣੀ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਨੇ ਅੱਜ ਟਵੀਟ ਕੀਤਾ, ‘ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ।’
ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ
ਉਧਰ, ਕਾਂਗਰਸ ਨੇ ਕਿਹਾ ਹੈ ਕਿ ਉਹ ਕਾਨੂੰਨ ਦੇ ਰਾਜ ਵਿੱਚ ਵਿਸ਼ਵਾਸ ਰੱਖਦੀ ਹੈ ਤੇ ਇਹ ਲੜਾਈ ਕਾਨੂੰਨ ਤਹਿਤ ਲੜੀ ਜਾਵੇਗੀ। ਉਸ ਦੇ ਸਾਬਕਾ ਪ੍ਰਧਾਨ ਬਿਨਾਂ ਕਿਸੇ ਡਰ ਦੇ ਸੱਚ ਬੋਲਦੇ ਰਹਿਣਗੇ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਰਾਹੁਲ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਸੱਚ ਬੋਲਦੇ ਰਹਿਣਗੇ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ
ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਭਵਨ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਪਹਿਲਾਂ ਹੀ ਅੰਦਾਜ਼ਾ ਲਗਾ ਲਿਆ ਸੀ ਪਰ ਅਸੀਂ ਕਾਨੂੰਨ ਅਤੇ ਨਿਆਂਪਾਲਿਕਾ 'ਤੇ ਵਿਸ਼ਵਾਸ ਰੱਖਣ ਵਾਲੇ ਹਾਂ ਤੇ ਕਾਨੂੰਨ ਦੇ ਤਹਿਤ ਲੜਾਂਗੇ।’
ਕੇਜਰੀਵਾਲ ਵੀ ਰਾਹੁਲ ਗਾਂਧੀ ਦੇ ਹੱਕ 'ਚ ਡਟੇ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਹੱਕ ਵਿੱਚ ਡਟੇ ਹਨ। ਕੇਜਰੀਵਾਲ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਲੋਕ ਸਭਾ ਮੈਂਬਰ ਨੂੰ ਇੰਝ ਮਾਣਹਾਨੀ ਦੇ ਕੇਸ ਵਿੱਚ ਫਸਾਉਣਾ ਸਹੀ ਨਹੀਂ ਹੈ। ਕੇਜਰੀਵਾਲ ਨੇ ਅਦਾਲਤ ਦੇ ਫੈਸਲੇ ਉੱਪਰ ਸਵਾਲ ਉਠਾਉਂਦਿਆ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਪਰ ਉਹ ਫੈਸਲੇ ਨਾਲ ਅਸਹਿਮਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਮੁਕੱਦਮੇ ਚਲਾ ਕੇ ਫਸਾਉਣ ਦੀ ਸਾਜ਼ਿਸ਼ ਰਚੀ ਹੈ।