Rahul Gandhi Sikh Statement Controversy: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਹੋਇਆ ਹੰਗਾਮਾ ਘੱਟਦਾ ਨਜ਼ਰ ਨਹੀਂ ਆ ਰਿਹਾ ਹੈ। ਬੁੱਧਵਾਰ (11 ਸਤੰਬਰ, 2024) ਨੂੰ, ਦਿੱਲੀ ਭਾਜਪਾ ਦੇ ਸਿੱਖ ਸੈੱਲ ਦੇ ਅਧਿਕਾਰੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਪਹੁੰਚੇ। ਸ਼ਾਮ 4 ਵਜੇ ਦੇ ਕਰੀਬ ਭਾਜਪਾ ਦੇ ਲੋਕ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਖੂਬ ਹੰਗਾਮਾ ਕੀਤਾ। ਕੁਝ ਅਧਿਕਾਰੀ ਜੋਸ਼ ਨਾਲ ਦਿੱਲੀ ਪੁਲੀਸ ਦੇ ਬੈਰੀਕੇਡ ’ਤੇ ਚੜ੍ਹ ਕੇ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ।



ਬਾਅਦ ਵਿੱਚ ਦਿੱਲੀ ਪੁਲਿਸ ਨੂੰ ਸਥਿਤੀ ਨੂੰ ਕਾਬੂ ਕਰਨ ਲਈ ਭਾਜਪਾ ਦੇ ਸਿੱਖ ਆਗੂਆਂ (ਆਰਪੀ ਸਿੰਘ ਸਮੇਤ) ਨੂੰ ਹਿਰਾਸਤ ਵਿੱਚ ਲੈਣਾ ਪਿਆ। ਪੁਲਿਸ ਵੱਲੋਂ ਹਿਰਾਸਤ ਲਏ ਜਾਣ ਤੋਂ ਬਾਅਦ ਭਾਜਪਾ ਦੇ ਸਿੱਖ ਆਗੂ ਆਰਪੀ ਸਿੰਘ ਨੇ ਨਿਊਜ਼ ਏਜੰਸੀ ਏਐਨਆਈ ਨੂੰ ਕਿਹਾ, "ਰਾਹੁਲ ਗਾਂਧੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਭਾਰਤ ਨੂੰ ਬਦਨਾਮ ਕਰਨ ਲਈ ਵਿਦੇਸ਼ੀ ਧਰਤੀ ਦੀ ਵਰਤੋਂ ਕੀਤੀ ਹੈ। ਉਨ੍ਹਾਂ ਨੇ ਗਲਤ ਬਿਆਨਬਾਜ਼ੀ ਕੀਤੀ ਹੈ। ਰਾਹੁਲ ਗਾਂਧੀ ਹੁਣ ਆਪਣੇ ਪਿਤਾ ਰਾਜੀਵ ਗਾਂਧੀ ਦੇ ਸਮੇਂ ਕਾਲ ਨੂੰ ਭੁੱਲ ਗਏ ਹਨ, ਜਦੋਂ ਰਾਜੀਵ ਗਾਂਧੀ ਨੇ ਦਿੱਲੀ ਵਿੱਚ 3000 ਸਿੱਖਾਂ ਦਾ ਕਤਲੇਆਮ ਕੀਤਾ ਸੀ।''


 






 


ਅਮਰੀਕਾ 'ਚ ਸਿੱਖਾਂ ਬਾਰੇ ਰਾਹੁਲ ਗਾਂਧੀ ਨੇ ਕੀ ਕਿਹਾ?


ਦਰਅਸਲ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਅਮਰੀਕਾ ਫੇਰੀ ਦੌਰਾਨ ਇੱਕ ਸਮਾਗਮ ਵਿੱਚ ਕਿਹਾ ਸੀ ਕਿ ਭਾਰਤ ਵਿੱਚ ਇਸ ਗੱਲ ਨੂੰ ਲੈ ਕੇ ਲੜਾਈ ਹੈ ਕਿ ਕੀ ਇੱਕ ਸਿੱਖ ਨੂੰ ਪੱਗ ਜਾਂ ਕੜਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਏਗੀ ਜਾਂ ਨਹੀਂ ਜਾਂ ਇੱਕ ਸਿੱਖ ਨੂੰ ਗੁਰਦੁਆਰੇ ਜਾਣ ਦੀ ਇਜ਼ਾਜਤ ਦਿੱਤੀ ਜਾਏਗੀ ਜਾਂ ਨਹੀਂ?



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।