Rahul Gandhi, Sonia Gandhi to offer resignation tomorrow: Report


CWC Meeting Sonia Gandhi Resign: ਹਾਲੀਆ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਵੇਗੀ, ਜਿਸ 'ਚ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ। ਕਾਂਗਰਸ ਦੀ ਨੀਤੀ ਬਣਾਉਣ ਵਾਲੀ ਸਿਖਰਲੀ ਸੰਸਥਾ ਸੀਡਬਲਿਊਸੀ ਦੀ ਮੀਟਿੰਗ ਅਜਿਹੇ ਸਮੇਂ ਵਿੱਚ ਹੋਣ ਜਾ ਰਹੀ ਹੈ ਜਦੋਂ ਕਾਂਗਰਸ ਪੰਜਾਬ ਵਿੱਚ ਸੱਤਾ ਗੁਆ ਚੁੱਕੀ ਹੈ ਅਤੇ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।


ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਪੁੱਤਰ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਕਰਨ ਵਾਲੀ ਧੀ ਪ੍ਰਿਅੰਕਾ ਗਾਂਧੀ ਵਾਡਰਾ ਐਤਵਾਰ ਨੂੰ ਆਪਣਾ ਅਸਤੀਫਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਆਗਾਮੀ ਮੀਟਿੰਗ ਵਿੱਚ ਸੌਂਪ ਸਕਦੇ ਹਨ।


ਇਹ ਵੀ ਪੜ੍ਹੋ: IND vs SL 2nd Test: ਟੀਮ ਇੰਡੀਆ ਪਹਿਲੀ ਪਾਰੀ 'ਚ 252 ਦੌੜਾਂ 'ਤੇ ਆਲ ਆਊਟ, ਸੈਂਕੜੇ ਤੋਂ ਖੁੰਝੇ ਸ਼੍ਰੇਅਸ ਅਈਅਰ