Rahul Gandhi At Cambridge: 'ਸਿੱਖਾਂ-ਮੁਸਲਮਾਨਾਂ ਨੂੰ ਭਾਰਤ ਵਿੱਚ ਦੂਜੇ ਦਰਜੇ ਦਾ ਸਮਝਿਆ ਜਾਂਦਾ', ਰਾਹੁਲ ਗਾਂਧੀ ਦਾ PM ਮੋਦੀ 'ਤੇ ਹਮਲਾ
Rahul Gandhi Cambridge Speech: ਰਾਹੁਲ ਗਾਂਧੀ ਨੇ ਭਾਰਤ ਵਿਚ ਸਿੱਖਾਂ ਅਤੇ ਮੁਸਲਮਾਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੱਡਾ ਹਮਲਾ ਕੀਤਾ ਹੈ। ਰਾਹੁਲ ਗਾਂਧੀ ਕੈਂਬਰਿਜ ਵਿੱਚ ਬੋਲ ਰਹੇ ਸਨ।
Rahul Gandhi On Sikh-Muslim In India: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੈਂਬਰਿਜ ਵਿੱਚ ਪੀਐਮ ਮੋਦੀ 'ਤੇ ਸਿੱਧਾ ਹਮਲਾ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਪੀਐਮ ਮੋਦੀ ਸਿੱਖਾਂ ਅਤੇ ਮੁਸਲਮਾਨਾਂ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ। ਮੋਦੀ ਦੇਸ਼ ਨੂੰ ਤੋੜ ਰਿਹਾ ਹੈ। ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਭਾਰਤ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਹੈ।
ਰਾਹੁਲ ਗਾਂਧੀ ਨੇ ਕਿਹਾ, 'ਮੇਰੇ ਨਜ਼ਰੀਏ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਢਾਂਚੇ ਨੂੰ ਤਬਾਹ ਕਰ ਰਹੇ ਹਨ। ਮੈਂ ਉਸ ਦੀਆਂ ਦੋ ਜਾਂ ਤਿੰਨ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਨਹੀਂ ਹੋ ਸਕਦਾ, ਜੇਕਰ ਉਹ ਮੇਰੇ ਦੇਸ਼ ਨੂੰ ਵੰਡ ਰਹੇ ਹਨ ਅਤੇ ਮੈਨੂੰ ਲੱਗਦਾ ਹੈ ਕਿ ਉਹ ਅਜਿਹਾ ਹੀ ਕਰ ਰਹੇ ਹਨ।
'ਮੋਦੀ ਸਿੱਖਾਂ ਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਮੰਨਦੇ ਹਨ'
ਰਾਹੁਲ ਨੇ ਅੱਗੇ ਕਿਹਾ ਕਿ ਉਹ (ਪੀਐੱਮ ਮੋਦੀ) ਭਾਰਤ 'ਤੇ ਅਜਿਹਾ ਵਿਚਾਰ ਥੋਪ ਰਹੇ ਹਨ, ਜਿਸ ਨੂੰ ਭਾਰਤ ਕਦੇ ਵੀ ਸਵੀਕਾਰ ਨਹੀਂ ਕਰ ਸਕਦਾ। ਭਾਰਤ ਰਾਜਾਂ ਦਾ ਸੰਘ ਹੈ। ਜੇਕਰ ਤੁਸੀਂ ਕਿਸੇ ਯੂਨੀਅਨ 'ਤੇ ਕੋਈ ਵਿਚਾਰ ਥੋਪਣ ਦੀ ਕੋਸ਼ਿਸ਼ ਕਰਦੇ ਹੋ, ਤਾਂ ਇਹ ਪ੍ਰਤੀਕਿਰਿਆ ਕਰੇਗਾ।
ਪ੍ਰਧਾਨ ਮੰਤਰੀ ਮੋਦੀ 'ਤੇ ਘੱਟ ਗਿਣਤੀਆਂ ਨੂੰ ਦੂਜੇ ਦਰਜੇ ਦਾ ਨਾਗਰਿਕ ਮੰਨਣ ਦਾ ਦੋਸ਼ ਲਗਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਇੱਥੇ ਮੇਰੇ ਸਾਹਮਣੇ ਇੱਕ ਸਿੱਖ ਬੈਠਾ ਹੈ। ਉਹ ਭਾਰਤ ਤੋਂ ਆਉਂਦਾ ਹੈ। ਭਾਰਤ ਵਿੱਚ ਮੁਸਲਮਾਨ ਹਨ। ਭਾਰਤ ਵਿੱਚ ਈਸਾਈ ਹਨ। ਉਹ ਸਾਰੇ ਭਾਰਤੀ ਹਨ। ਨਰਿੰਦਰ ਮੋਦੀ ਅਜਿਹਾ ਨਹੀਂ ਮੰਨਦੇ। ਨਰਿੰਦਰ ਮੋਦੀ ਉਨ੍ਹਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਮੰਨਦੇ ਹਨ। ਮੈਂ ਉਨ੍ਹਾਂ ਨਾਲ ਸਹਿਮਤ ਨਹੀਂ ਹਾਂ।
ਜਮਹੂਰੀ ਕਦਰਾਂ-ਕੀਮਤਾਂ ਨੂੰ ਵਧਾਉਣ 'ਤੇ ਜ਼ੋਰ ਦਿੱਤਾ
ਸੰਬੋਧਨ ਦੌਰਾਨ ਰਾਹੁਲ ਗਾਂਧੀ ਨੇ ਵਿਸ਼ਵ ਵਿੱਚ ਜਮਹੂਰੀ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਲਈ ਨਵੀਂ ਸੋਚ ਦੀ ਲੋੜ ’ਤੇ ਜ਼ੋਰ ਦਿੱਤਾ। ਹਾਲਾਂਕਿ ਇਹ ਵੀ ਕਿਹਾ ਕਿ ਇਸ ਨੂੰ ਕਿਸੇ 'ਤੇ ਥੋਪਿਆ ਨਹੀਂ ਜਾਣਾ ਚਾਹੀਦਾ। ਕਾਂਗਰਸ ਨੇਤਾ ਨੇ ਮੋਦੀ ਸਰਕਾਰ 'ਤੇ ਹਮਲਾ ਕਰਦੇ ਹੋਏ ਇਸ 'ਤੇ ਜਾਸੂਸੀ ਦਾ ਦੋਸ਼ ਲਗਾਇਆ।
ਕਾਂਗਰਸੀ ਸੰਸਦ ਮੈਂਬਰ ਨੇ ਕਿਹਾ, ਪੈਗਾਸਸ ਮੇਰੇ ਫੋਨ 'ਤੇ ਜਾਸੂਸੀ ਕਰਦਾ ਹੈ। ਖੁਫੀਆ ਅਧਿਕਾਰੀਆਂ ਨੇ ਮੈਨੂੰ ਦੱਸਿਆ ਕਿ ਤੁਹਾਡਾ ਫੋਨ ਰਿਕਾਰਡ ਕੀਤਾ ਜਾ ਰਿਹਾ ਹੈ। ਮੇਰੇ ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਰਾਹੁਲ ਗਾਂਧੀ ਨੇ ਭਾਰਤ ਵਿੱਚ ਮੀਡੀਆ ਅਤੇ ਨਿਆਂਪਾਲਿਕਾ ਦੇ ਕੰਟਰੋਲ ਵਿੱਚ ਹੋਣ ਦਾ ਦੋਸ਼ ਲਗਾਇਆ ਹੈ।